ਨਾਭਾ, 21 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਹਲਕੇ ਦੇ ਭਵਿੱਖ ਲਈ 'ਆਪ' ਵਲੰਟੀਅਰਾਂ ਅਤੇ ਨੌਜਵਾਨਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈਆਂ ਯੋਜਨਾਵਾਂ ਅਤੇ ਲੋਕ ਪੱਖੀ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਨਾਭਾ ਹਲਕੇ ਵਿਚ ਸੂਬਾ ਸਰਕਾਰ ਵਲੋਂ ਪਿੰਡਾਂ 'ਚ ਨਵੇਂ ਖੇਡ ਗਰਾਉਂਡ ਬਣਾਉਣ ਦਾ ਕੰਮ ਜੋਰਾਂ 'ਤੇ ਚੱਲ ਰਿਹਾ ਹੈ ਅਤੇ ਹਲਕੇ ਅੰਦਰ ਸੜਕਾਂ ਦੇ ਨਵੀਨੀਕਰਨ ਦੇ ਨਾਲ-ਨਾਲ ਨਵੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਦੀ ਸਹੂਲਤ ਲਈ ਮੁਹੱਲਾ ਸਿਹਤ ਕੇਂਦਰ ਬਣਾਏ ਗਏ ਹਨ ਅਤੇ ਕਈ ਪਿੰਡਾਂ 'ਚ ਵਿਦਿਆਰਥੀਆਂ ਨੂੰ ਇਤਿਹਾਸ ਨਾਲ ਜੋੜਨ ਲਈ ਲਾਇਬ੍ਰੇਰੀਆਂ/ਪੰਚਾਇਤ ਘਰਾਂ ਦਾ ਨਿਰਮਾਣ ਕਰਵਾਉਣ ਦੇ ਨਾਲ-ਨਾਲ ਹੋਰ ਬਹੁਤ ਸਾਰੇ ਵਿਕਾਸ ਦੇ ਕੰਮ ਹੋ ਰਹੇ ਹਨ | ਇਸ ਮੌਕੇ ਗੋਪੀ ਫੈਜਗੜ੍ਹ, ਜਥੇਦਾਰ ਲਾਲ ਸਿੰਘ ਰਣਜੀਤਗੜ੍ਹ, ਸੁੱਖ ਘੁੰਮਣ ਚਾਸਵਾਲ, ਸੁਖਜੀਤ ਸਿੰਘ ਹਾਂਸ, ਬਲਵਿੰਦਰ ਸਿੰਘ ਪੋਪਲ, ਦਵਿੰਦਰ ਸਿੰਘ ਕੁਲਾਰਾਂ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਬਲਾਕ ਸੰਮਤੀ ਮੈਂਬਰ ਕੇਵਲ ਸਿੰਘ ਰਣਜੀਤਗੜ੍ਹ, ਮੰਗਤ ਸਿੰਘ ਛੀਟਾਂਵਾਲਾ, ਜਤਿੰਦਰ ਸਿੰਘ ਕਕਰਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ 'ਆਪ'