02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬ ਸਰਕਾਰ ਮੁੱਖ ਮੰਤਰੀ ਮਾਨ ਦੀ ਅਗਵਾਈ 'ਚ ਹਰ ਖੇਤਰ ਮੋਹਰੀ-ਜੌੜਾਮਾਜਰਾ

Ad Position 21
No active advertisement
ਅਜੀਤ ਡੈਸਕ 23-04-2026
ਸਮਾਣਾ, 22 ਅਪੈ੍ਰਲ (ਸਾਹਿਬ ਸਿੰਘ)- ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਇਕ ਵੱਡੀ ਕ੍ਰਾਂਤੀ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣਾ ਤੇ ਉਨ੍ਹਾਂ ਦੀ ਜ਼ਿੰਦਗੀ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਜੌੜਾਮਾਜਰਾ ਨੇ ਦੱਸਿਆ ਕਿ ਮੁਫ਼ਤ ਬਿਜਲੀ, ਸਰਕਾਰੀ ਸਕੂਲਾਂ ਦੀ ਸੁਧਾਰ ਪ੍ਰਣਾਲੀ, ਮੁਹੱਲਾ ਕਲੀਨਿਕਾਂ ਦੀ ਸਥਾਪਨਾ, ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਨੇ ਲੋਕਾਂ ਵਿਚ ਨਵਾਂ ਭਰੋਸਾ ਪੈਦਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਸਕੀਮਾਂ ਸਿਰਫ਼ ਵਾਅਦੇ ਨਹੀਂ, ਸਗੋਂ ਜ਼ਮੀਨੀ ਹਕੀਕਤ ਬਣ ਚੁੱਕੀਆਂ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਹੋਰ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਤੋਂ ਵਾਂਝਾ ਰੱਖਿਆ ਪਰ ਮੌਜੂਦਾ ਸਰਕਾਰ ਨੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਕੇ ਨਵਾਂ ਇਤਿਹਾਸ ਰਚਿਆ ਹੈ | ਸ.ਜੌੜਾਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਵਿਕਾਸ ਯਾਤਰਾ ਵਿਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲੈ ਜਾਣ ਲਈ ਸਰਕਾਰ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਲੋਕਹਿੱਤ ਦੇ ਫ਼ੈਸਲੇ ਲਏ ਜਾਣਗੇ | ਉਨ੍ਹਾਂ ਆਖਿਆ ਕਿ ਹੜ੍ਹ ਪੀੜ੍ਹਤ ਕਿਸਾਨਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ | ਖੇਤਾਂ ਨੂੰ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਾਸਿਲ ਕਰਨਗੇ ਰਿਕਾਰਡ ਤੋੜ ਜਿੱਤ-ਬਾਬੂ ਕਬੀਰ ਦਾਸ ਅਗਲੀ ਖ਼ਬਰ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ
Ad Position 24