02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਨਗਰ ਕੌਂਸਲ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਾਸਿਲ ਕਰਨਗੇ ਰਿਕਾਰਡ ਤੋੜ ਜਿੱਤ-ਬਾਬੂ ਕਬੀਰ ਦਾਸ

Ad Position 21
No active advertisement
ਅਜੀਤ ਡੈਸਕ 23-04-2026
ਪਾਤੜਾਂ, 22 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਸੰਭਾਵੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾਂ ਦੇ ਇੰਚਾਰਜ ਬਾਬੂ ਕਬੀਰ ਦਾਸ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਜਿਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਦੀ ਡੱਟ ਕੇ ਮਦਦ ਕੀਤੀ ਅਤੇ ਪੰਜਾਬ ਦੇ ਮਸਲਿਆਂ ਨੂੰ ਉਠਾਇਆ ਉਸ ਨੂੰ ਲੈ ਕੇ ਪੰਜਾਬ ਦੀ ਜਨਤਾ ਅੰਦਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਉਤਸ਼ਾਹ ਦਿਨੋ ਦਿਨ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਜਿਸ ਤਰ੍ਹਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਹਿਰਾਂ ਦਾ ਵਿਕਾਸ ਹੋਇਆ ਉਸ ਨੂੰ ਵੀ ਲੋਕ ਯਾਦ ਕਰਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ, ਜਿਸ ਨੂੰ ਦੇਖਦਿਆਂ ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ | ਇਸ ਮੌਕੇ ਇਨ੍ਹਾਂ ਨਾਲ ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਨਿਆਲ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਜਸਵਿੰਦਰ ਸਿੰਘ ਜਿਉਨਪੁਰਾ, ਮੰਗਾ ਸਿੰਘ ਪਾਤੜਾਂ, ਸਮੇਤ ਵੱਖ-ਵੱਖ ਆਗੂ ਹਾਜ਼ਰ
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਕੁੱਤੇ ਨੇ ਨੋਚਿਆ, ਕੀਤਾ ਜ਼ਖਮੀ ਅਗਲੀ ਖ਼ਬਰ ਪੰਜਾਬ ਸਰਕਾਰ ਮੁੱਖ ਮੰਤਰੀ ਮਾਨ ਦੀ ਅਗਵਾਈ 'ਚ ਹਰ ਖੇਤਰ ਮੋਹਰੀ-ਜੌੜਾਮਾਜਰਾ
Ad Position 24