02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੁਲਿਸ ਨੇ ਜਗਾੜੂ ਮੋਟਰਸਾਈਕਲ ਰੇਹੜੀਆਂ ਦੇ ਕੱਟੇ ਚਲਾਨ

Ad Position 21
No active advertisement
ਅਜੀਤ ਡੈਸਕ 23-04-2026
ਬਨੂੜ, 22 ਅਪ੍ਰੈਲ (ਭੁਪਿੰਦਰ ਸਿੰਘ)-ਟ੍ਰੈਫਿਕ ਪੁਲਿਸ ਬਨੂੜ ਵਲੋਂ ਇਲਾਕੇ ਵਿਚ ਘੁੰਮ ਰਹੀਆਂ ਓਵਰਲੋਡ ਦਰਜਨ ਦੇ ਕਰੀਬ ਜੁਗਾੜੂ ਮੋਟਰ ਸਾਈਕਲ ਰੇਹੜੀਆਂ ਤੇ ਹੋਰ ਵਾਹਨਾਂ ਦੇ ਚਲਾਨ ਕੱਟੇ ਗਏ | ਟ੍ਰੈਫਿਕ ਪੁਲਿਸ ਬਨੂੜ ਦੇ ਏ. ਐੱਸ. ਆਈ. ਰਣਧੀਰ ਸਿੰਘ ਦੀ ਅਗਵਾਈ ਹੇਠ ਬਨੂੜ ਬੈਰੀਅਰ 'ਤੇ ਨਾਕਾ ਲਗਾਇਆ ਗਿਆ | ਜਿੱਥੇ ਗੈਰ ਕਾਨੂੰਨੀ ਤੌਰ 'ਤੇ ਬਣਾਏ ਗਏ ਜਗਾੜੂ ਮੋਟਰਸਾਈਕਲ ਰੇਹੜੀਆਂ ਤੇ ਹੋਰ ਦਰਜਨ ਦੇ ਕਰੀਬ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ | ਗੱਲਬਾਤ ਕਰਦਿਆਂ ਟ੍ਰੈਫਿਕ ਪੁਲਿਸ ਬਨੂੜ ਦੇ ਏ.ਐੱਸ.ਆਈ. ਰਣਧੀਰ ਸਿੰਘ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਕੁਮਾਰ ਸ਼ਰਮਾ ਅਤੇ ਟ੍ਰੈਫਿਕ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ ਕਾਨੂੰਨੀ ਤੌਰ 'ਤੇ ਸਮਾਨ ਦੀ ਢੋਆ ਢੁਆਈ ਕਰਨ ਵਾਲੇ ਇਨ੍ਹਾਂ ਵਾਹਨਾਂ ਦੇ ਚਲਾਨ ਕੱਟੇ ਗਏ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਏ. ਐੱਸ. ਆਈ. ਸ਼ਰਨਜੀਤ ਸਿੰਘ ਤੇ ਪਰਮਜੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰਮੀ ਨੇ ਦਿਖਾਏ ਰੰਗ, ਭੱਠੀ ਵਾਂਗੂ ਤਪਿਆ ਪਟਿਆਲਾ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਕੁੱਤੇ ਨੇ ਨੋਚਿਆ, ਕੀਤਾ ਜ਼ਖਮੀ
Ad Position 24