ਪਾਤੜਾਂ, 22 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ)-ਅਕਾਲੀ ਦਲ ਵਾਰਸ ਪੰਜਾਬ ਦੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਸਰਪੰਚ ਭਗਵੰਤ ਸਿੰਘ ਸ਼ਤਰਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਹਰਬੰਸ ਸਿੰਘ ਸਿੱਧੂ (ਬਰਨਾਲਾ) ਦਾ ਅਚਾਨਕ ਦੇਹਾਂਤ ਹੋ ਗਿਆ¢ ਹਰਬੰਸ ਸਿੰਘ ਸਿੱਧੂ ਦੇ ਦੇਹਾਂਤ ਤੇ ਅਕਾਲੀ ਦਲ ਵਾਰਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਅਕਾਲੀ ਦਲ ਵਾਰਸ ਪੰਜਾਬ ਦੇ 11 ਮੈਂਬਰੀ ਕਮੇਟੀ ਦੇ ਮੈਂਬਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਕਰਨ ਸਿੰਘ ਡੀਟੀਓ, ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਅਬਜਰਵਰ ਭਾਈ ਕਾਬਲ ਸਿੰਘ, ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ, ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਬੁਲਾਰਾ ਬੀਬੀ ਸਤਨਾਮ ਕÏਰ ਪਟਿਆਲਾ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਮਾਸਟਰ ਜਸਵਿੰਦਰ ਸਿੰਘ ਜਿਉਣਪੁਰਾ, ਸਮੇਤ ਵੱਖ-ਵੱਖ ਆਗੂਆਂ ਨੇ ਸਿੱਧੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ¢