ਪਟਿਆਲਾ, 22 ਅਪ੍ਰੈਲ (ਅ. ਸ. ਆਹਲੂਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਦੇ ਭੈਣ ਜਗਜੀਤ ਕੌਰ ਦੇ ਅਚਨਚੇਤ ਸਦੀਵੀ ਵਿਛੋੜੇ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਆਦਿ ਨੇ ਕਿਹਾ ਕਿ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੇ ਭੈਣ ਜਗਜੀਤ ਕੌਰ ਦਾ ਸਦੀਵੀ ਵਿਛੋੜਾ ਜਿੱਥੇ ਪਰਿਵਾਰ ਲਈ ਵੱਡਾ ਘਾਟਾ ਹੈ ਅਤੇ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ | ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਗਜੀਤ ਕੌਰ ਧਾਰਮਿਕ ਸ਼ਖ਼ਸੀਅਤ ਵਾਲੇ ਸਨ, ਜਿਨ੍ਹਾਂ ਪ੍ਰਭਾਵ ਆਪਣੇ ਹੋਰਨਾਂ ਭੈਣ ਭਰਾਵਾਂ 'ਤੇ ਪਿਆ, ਜਿਸ ਕਰਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਧਾਰਮਿਕ ਅਤੇ ਸਿਆਸੀ ਆਗੂ ਵਜੋਂ ਪਹਿਚਾਣ ਦੇ ਧਾਰਨੀ ਹਨ | ਉਨ੍ਹਾਂ ਕਿਹਾ ਕਿ ਭੈਣ ਜਗਜੀਤ ਕੌਰ ਦਾ ਅਚਨਚੇਤ ਇਸ ਸੰਸਾਰ ਨੂੰ ਛੱਡ ਜਾਣਾ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਨ੍ਹਾਂ ਦੀ ਪਰਿਵਾਰ ਵਿਚ ਹਮੇਸ਼ਾ ਘਾਟ ਮਹਿਸੂਸ ਹੁੰਦੀ ਰਹੇਗੀ |