02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਡੀ.ਏ.ਵੀ. ਪਬਲਿਕ ਸਕੂਲ 'ਚ ਵਿਸ਼ਵ ਧਰਤੀ ਦਿਵਸ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 23-04-2026
ਪਟਿਆਲਾ, 22 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ ਦੇ ਵਿਗਿਆਨ ਵਿਭਾਗ ਵਲੋਂ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਕਾਰਜਕ੍ਰਮ ਦਾ ਮਕਸਦ ਕਹਾਣੀ ਕਲਾ ਅਤੇ ਪੁਤਲੀ ਨਾਟਕ ਰਾਹੀਂ ਪਰਿਆਵਰਣ ਸੰਰੱਖਣ ਬਾਰੇ ਜਾਗਰੂਕਤਾ ਫੈਲਾਉਣਾ ਸੀ¢ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਹਿੱਸਾ ਲੈਂਦਿਆਂ ਪ੍ਰਦੂਸ਼ਣ, ਜੰਗਲਾਂ ਦੀ ਕਟਾਈ, ਜੰਗਲੀ ਜੀਵਾਂ ਦੀ ਰੱਖਿਆ ਅਤੇ ਟਿਕਾਊ ਜੀਵਨ ਸ਼ੈਲੀ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਆਧਾਰਿਤ ਪੇਸ਼ਕਾਰੀਆਂ ਦਿੱਤੀਆਂ¢ ਪੁਤਲੀਆਂ ਦੇ ਇਸਤੇਮਾਲ ਨੇ ਉਨ੍ਹਾਂ ਦੀਆਂ ਪ੍ਰਸਤੁਤੀਆਂ ਨੂੰ ਹੋਰ ਵੀ ਜੀਵੰਤ ਅਤੇ ਪ੍ਰਭਾਵਸ਼ਾਲੀ ਬਣਾ ਦਿੱਤਾ¢ ਮੁਕਾਬਲੇ ਵਿਚ ਸਾਰੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਸਕੂਲ ਦੇ ਪਿ੍ੰਸੀਪਲ ਸ੍ਰੀ ਵਿਵੇਕ ਤਿਵਾਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਧਰਤੀ ਅਤੇ ਪ੍ਰਕਿਰਤੀ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ¢ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ ਅਤੇ ਸਮਾਰੋਹ ਦੇ ਅੰਤ 'ਤੇ ਸਾਰੇ ਹਾਜ਼ਰ ਵਿਅਕਤੀਆਂ ਵਲੋਂ ਪਰਿਆਵਰਣ ਸੰਰੱਖਣ ਦੀ ਸ਼ਪਥ ਲਈ ਗਈ¢ ਅੰਤ ਵਿਚ, ਸ੍ਰੀ ਤਿਵਾਰੀ ਨੇ ਵਿਗਿਆਨ ਵਿਭਾਗ ਅਤੇ ਮਾਰਗਦਰਸ਼ਕ ਅਧਿਆਪਕਾਂ ਦੇ ਯਤਨਾਂ ਦੀ ਪ੍ਰਸੰਸਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਡਿਜੀਟਲ ਪਹਿਲ ਨਾਲ ਖਪਤਕਾਰ ਸ਼ਿਕਾਇਤ ਨਿਵਾਰਨ ਪ੍ਰਣਾਲੀ ਹੋਈ ਮਜ਼ਬੂਤ ਅਗਲੀ ਖ਼ਬਰ ਜਥੇ. ਸੁਰਜੀਤ ਸਿੰਘ ਗੜ੍ਹੀ ਨਾਲ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਦੁੱਖ ਸਾਂਝਾ
Ad Position 24