ਨਾਭਾ 22 ਅਪ੍ਰੈਲ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਮੱਖਣ ਸਿੰਘ ਲਾਲਕਾ ਨੇ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਫ਼ਸਲ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਬਿਲਕੁਲ ਕੀੜੀ ਦੀ ਚਾਲ ਚੱਲ ਰਹੀ ਹੈ ਅਤੇ ਮੰਡੀਆਂ ਵਿਚ ਕਿਸਾਨ ਪਰੇਸ਼ਾਨ ਹੋ ਰਹੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਬੜੇ ਦਾਅਵੇ ਕਰ ਰਹੀ ਹੈ ਕੇ ਮੰਡੀਆਂ ਵਿਚ ਕਿਸਾਨਾਂ ਨੂੰ ਫ਼ਸਲ ਦੀ ਵਿਕਰੀ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਪ੍ਰੰਤੂ ਇਸ ਗੱਲ ਵਿਚ ਸਰਕਾਰ ਨਾਕਾਮਯਾਬ ਹੈ ਤੇ ਸਰਕਾਰੀ ਖ਼ਰੀਦ ਏਜੰਸੀਆਂ ਵੀ ਬਹੁਤ ਢਿੱਲੇ ਤਰੀਕੇ ਨਾਲ ਕੰਮ ਕਰ ਰਹੀਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਬੇਮੌਸਮੀ ਬਾਰਸ਼ਾਂ ਅਤੇ ਗੜੇਮਾਰੀ ਕਾਰਨ ਨਿਰਾਸ਼ਾ ਦੇ ਦੌਰ 'ਚ ਰਹੇ ਹਨ ਅਤੇ ਹੁਣ ਜਦ ਮੰਡੀਆਂ ਵਿਚ ਫ਼ਸਲ ਆਈ ਹੈ ਤਾਂ ਵੀ ਕਿਸਾਨਾਂ ਨੂੰ ਪਰੇਸ਼ਾਨ ਹੋਣਾ ਪੈ ਰਿਹਾ ਹੈ | ਉਹ ਨਾ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸੰਬੰਧੀ ਠੋਸ ਕਦਮ ਚੁੱਕੇ ਜਾਣ ਤਾਂ ਜੋ ਕਿਸਾਨਾਂ ਨੂੰ ਪਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਉਨ੍ਹਾਂ ਨਾਲ ਮੋਹਣ ਸਿੰਘ ਰਾਮਗੜ੍ਹ ਹਰਜਿੰਦਰ ਸਰਪੰਚ ਘਨੁੜਕੀ, ਗੁਰਦਰਸ਼ਨ ਸਿੰਘ, ਕਰਮਜੀਤ ਸਿੰਘ, ਮੁਕੰਦ ਸਿੰਘ, ਬਲਕਾਰ ਸਿੰਘ ਕਾਲਾ, ਸਰਜੀਤ ਸਿੰਘ, ਕਰਮ ਸਿੰਘ ਮਾਂਗੇਵਾਲ, ਲਖਬੀਰ ਸਿੰਘ ਆਦਿ ਹਾਜ਼ਰ ਸਨ |