01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮੰਡੀਆਂ 'ਚ ਕਣਕ ਦੇ ਅੰਬਾਰ ਲੱਗੇ, ਸਰਕਾਰ ਗ਼ਾਇਬ- ਪ੍ਰੋ. ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 23-04-2026
ਦੇਵੀਗੜ੍ਹ, 22 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਸਨੌਰ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਦਿਆਂ ਉਨ੍ਹਾਂ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ | ਅਨਾਜ ਮੰਡੀ ਦੇਵੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ, ਪਰ ਸਰਕਾਰ ਕਿਤੇ ਨਜ਼ਰ ਨਹੀਂ ਆ ਰਹੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖ਼ੁਦ ਵਿਦੇਸ਼ਾਂ ਦੀ ਸੈਰ ਕਰ ਰਹੇ ਹਨ, ਜਦਕਿ ਦੇਸ ਦਾ ਅੰਨਦਾਤਾ ਮੰਡੀਆਂ ਵਿਚ ਰੁਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਈ ਮੰਡੀਆਂ 'ਚ ਕਿਸਾਨ 10-10 ਦਿਨਾਂ ਤੋਂ ਫ਼ਸਲ ਚੁੱਕਣ ਦੀ ਉਡੀਕ ਕਰ ਰਹੇ ਹਨ, ਪਰ ਕੋਈ ਵੀ ਸਰਕਾਰੀ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚ ਰਿਹਾ | ਚੰਦੂਮਾਜਰਾ ਨੇ ਖ਼ਰੀਦ ਪ੍ਰਕਿਰਿਆ ਵਿਚ ਦੋ ਵੱਡੀਆਂ ਖ਼ਾਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਪੋਰਟਲ 'ਤੇ ਕਣਕ ਦੇ ਝਾੜ ਦੀ ਸੀਮਾ 25 ਕੁਇੰਟਲ ਤੋਂ ਘਟਾ ਕੇ 20 ਕੁਇੰਟਲ ਪ੍ਰਤੀ ਏਕੜ ਕਰ ਦਿੱਤੀ ਹੈ | ਇਸ ਕਾਰਨ ਜੇ-ਫਾਰਮ ਨਹੀਂ ਕੱਟੇ ਜਾ ਰਹੇ ਅਤੇ ਬਿੱਲ ਬਣਾਉਣ ਵਿਚ ਵੱਡੀ ਦਿੱਕਤ ਆ ਰਹੀ ਹੈ | ਸਰਕਾਰ ਵਲੋਂ 25 ਅਪ੍ਰੈਲ ਤੋਂ ਛੋਟੇ ਖ਼ਰੀਦ ਕੇਂਦਰ ਬੰਦ ਕਰਨ ਦਾ ਫ਼ੈਸਲਾ ਬੇਹੱਦ ਮੰਦਭਾਗਾ ਹੈ | ਅਜੇ 70 ਫ਼ੀਸਦੀ ਫ਼ਸਲ ਮੰਡੀਆਂ ਵਿਚ ਆਉਣੀ ਬਾਕੀ ਹੈ, ਅਜਿਹੇ ਵਿਚ ਕਿਸਾਨ ਆਪਣੀ ਫ਼ਸਲ ਕਿੱਥੇ ਲੈ ਕੇ ਜਾਣਗੇ | ਪ੍ਰੋਫੈਸਰ ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ 'ਤੇ ਹੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਅਤੇ ਸੰਬੰਧਿਤ ਕੰਟਰੋਲਰ ਨਾਲ ਗੱਲਬਾਤ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਇਨ੍ਹਾਂ ਤਕਨੀਕੀ ਮਸਲਿਆਂ ਨੂੰ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਦੋਂ ਦੀ 'ਆਪ' ਸਰਕਾਰ ਸੱਤਾ ਵਿਚ ਆਈ ਹੈ, ਕਿਸਾਨ ਲਗਾਤਾਰ ਪ੍ਰੇਸ਼ਾਨੀ ਝੱਲ ਰਿਹਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਭੁਪਿੰਦਰ ਸਿੰਘ ਸੇਖੂਪੁਰ, ਤਰਸੇਮ ਸਿੰਘ ਕੋਟਲਾ, ਬਿਕਰਮਜੀਤ ਸਿੰਘ ਫਰੀਦਪੁਰ, ਸਾਨਵੀਰ ਸਿੰਘ ਬ੍ਰਹਮਪੁਰ, ਜੈ ਕਿਸ਼ਨ ਮਸ਼ੀਗਣ, ਆੜ੍ਹਤੀ ਸਵਰਨ ਸਿੰਘ ਖੇੜੀ ਰਣਵਾ, ਸ਼ਿਵ ਰਾਮ ਗੁਪਤਾ, ਯੋਗਰਾਜ ਤੇ ਹੋਰ ਸਥਾਨਕ ਆਗੂ ਤੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਨੇ ਨਾਰੀ ਤਾਕਤ ਦੇ ਬਿਰਤਾਂਤ ਸੰਬੰਧੀ ਸੈਮੀਨਾਰ ਕਰਵਾਇਆ
Ad Position 24