27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-04-2026
ਨਾਭਾ, 23 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ | ਦੋਸ਼ੀਆਂ ਦੀ ਪਛਾਣ ਸਤਨਾਮ ਸਿੰਘ ਵਾਸੀ ਮੇਘ ਕਾਲੋਨੀ ਅਲੌਹਰਾਂ ਕਲਾਂ ਨਾਭਾ ਹਾਲ ਜਰਮਨੀ ਅਤੇ ਕਰਮਜੀਤ ਸਿੰਘ ਵਾਸੀ ਦੀਵਾਨਾ ਕਾਲੋਨੀ ਅਮਰਗੜ੍ਹ ਜ਼ਿਲ੍ਹਾ ਮਲੇਰਕੋਟਲਾ ਵਜੋਂ ਹੋਈ | ਸ਼ਿਕਾਇਤ ਕਰਤਾ ਸਰਬਜੀਤ ਕੌਰ ਪਤਨੀ ਜਸਪਾਲ ਸਿੰਘ ਵਾਸੀ ਪਿੰਡ ਰਾਜਗੜ੍ਹ ਥਾਣਾ ਸਦਰ ਨਾਭਾ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਦੋਸ਼ੀਆਂ ਨੇ ਮੇਰੇ ਲੜਕੇ ਗੁਰਵਿੰਦਰ ਸਿੰਘ ਨੂੰ ਵਿਦੇਸ਼ (ਜਰਮਨੀ) ਭੇਜਣ ਦਾ ਝਾਂਸਾ ਦੇ ਕੇ 16,89,100 ਰੁਪਏ ਲੈ ਲਏ ਪਰ ਬਾਅਦ ਵਿਚ ਨਾਂ ਤਾਂ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾਂ ਹੀ ਪੈਸੇ ਵਾਪਸ ਕੀਤੇ ਜਿਸ ਕਰਕੇ ਪੁਲਸ ਦੇ ਉੱਚ ਅਧਿਕਾਰੀਆਂ ਨੇ ਮੁਕੱਦਮਾ ਦਰਜ ਰਜਿਸਟਰ ਕੀਤਾ | ਪੁਲਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ਤੇ ਦੋਸ਼ੀਆਂ ਖਿਲਾਫ ਧਾਰਾ 406, 420, 120 - ਬੀ, ਆਈ. ਪੀ.ਸੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਵਿਚ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਮਿਸ਼ਨ ਦੀ ਬੈਠਕ 'ਚ ਕਿਸਾਨਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
Ad Position 24