ਦੇਵੀਗੜ੍ਹ, 23 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਵਿਚ ਵਿਦਿਆਰਥੀਆਂ ਨੂੰ ਪ੍ਰਕਿਰਤੀ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ਵ ਧਰਤੀ ਦਿਵਸ ਬੜੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ¢ ਇਸ ਮÏਕੇ 'ਤੇ ਸਕੂਲ ਵਿੱਚ ਕਈ ਪ੍ਰੇਰਣਾਦਾਇਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਰੁੱਖ ਲਗਾਉਣ ਦੀ ਮੁਹਿੰਮ, ਪੋਸਟਰ ਬਣਾਉਣ, ਸਲੋਗਨ ਲਿਖਣ ਅਤੇ ਵਾਤਾਵਰਣ ਨੂੰ ਸੰਭਾਲਣ ਸੰਬੰਧੀ ਭਾਸ਼ਣ ਸ਼ਾਮਲ ਸਨ¢ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਧਰਤੀ ਨੂੰ ਹਰਾ-ਭਰਾ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦਾ ਸੰਕਲਪ ਲਿਆ ¢ ਅਧਿਆਪਕਾਂ ਵਲੋਂ ਵੀ ਬੱਚਿਆਂ ਨੂੰ ਪਾਣੀ ਦੀ ਬਚਤ, ਪਲਾਸਟਿਕ ਦੀ ਘੱਟ ਵਰਤੋਂ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ¢ ਇਸ ਮÏਕੇ 'ਤੇ ਸਕੂਲ ਦੇ ਡਾਇਰੈਕਟਰ ਗÏਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪਿ੍ੰਸੀਪਲ ਡਾ. ਮੀਨਾਕਸ਼ੀ ਸੂਦ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਧਰਤੀ ਸਾਡਾ ਸਾਂਝਾ ਘਰ ਹੈ ਅਤੇ ਇਸ ਦੀ ਰੱਖਿਆ ਕਰਨਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ¢