ਬਹਾਦਰਗੜ੍ਹ, 23 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਪਬਲਿਕ ਸਕੂਲ, ਕੌਲੀ ਵਿਖੇ ਸਕੂਲ ਦੀ ਸਿਲਵਰ ਜੁਬਲੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਨੁੱਕੜ ਨਾਟਕ ਪੇਸ਼ ਕਰਕੇ ਧਰਤੀ ਨੂੰ ਬਚਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਮਹੱਤਵਪੂਰਨ ਸਨੇਹਾ ਦਿੱਤਾ ਗਿਆ | ਵਿਦਿਆਰਥੀਆਂ ਨੇ ਆਪਣੇ ਅਦਾਕਾਰੀ ਦੇ ਜਰੀਏ ਲੋਕਾਂ ਨੂੰ ਪ੍ਰਕਿਰਤੀ ਨਾਲ ਪਿਆਰ ਕਰਨ, ਰੁੱਖ ਲਗਾਉਣ ਅਤੇ ਪ੍ਰਦੂਸ਼ਣ ਘਟਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਚਰਨਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਧਰਤੀ ਸਾਡੀ ਸਾਂਝੀ ਧਰੋਹਰ ਹੈ ਅਤੇ ਇਸ ਦੀ ਸੰਭਾਲ ਕਰਨਾ ਹਰ ਮਨੁੱਖ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਕਦਮ, ਜਿਵੇਂ ਕਿ ਰੁੱਖ ਲਗਾਉਣਾ, ਪਾਣੀ ਦੀ ਬੱਚਤ ਕਰਨੀ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਨਾਲ ਅਸੀਂ ਆਪਣੇ ਵਾਤਾਵਰਣ ਨੂੰ ਬਚਾ ਸਕਦੇ ਹਾਂ | ਅੰਤ ਵਿਚ ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਕਰਨ ਦਾ ਸੰਕਲਪ ਲਿਆ ਅਤੇ ਅਧਿਆਪਕਾਂ ਨੇ ਵੀ ਉਨ੍ਹਾਂ ਨੂੰ ਇਸ ਮਿਸ਼ਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਮੈਂਬਰ ਮੌਜੂਦ ਸਨ |