27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਾਭਾ ਹਲਕੇ ਦਾ ਵਿਕਾਸ ਸਿਰਫ਼ ਕਾਂਗਰਸ ਦੇ ਰਾਜ ਦੌਰਾਨ ਹੀ ਹੋਇਆ ਹੈ : ਸਾਧੂ ਸਿੰਘ ਧਰਮਸੋਤ

Ad Position 21
No active advertisement
ਅਜੀਤ ਡੈਸਕ 24-04-2026
ਨਾਭਾ, 23 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਸਮੁੱਚੇ ਨਾਭਾ ਹਲਕੇ ਦਾ ਵਿਕਾਸ ਕਾਂਗਰਸ ਦੇ ਰਾਜ ਸਮੇਂ ਹੋਇਆ ਹੈ, ਉਹ ਭਾਵੇਂ ਪਿੰਡਾਂ ਦੀਆਂ ਸੜਕਾਂ ਹੋਣ ਜਾਂ ਸ਼ਹਿਰ ਦੀਆਂ ਸੜਕਾਂ ਉਹ ਸਾਰੀਆਂ ਦੀਆਂ ਸਾਰੀਆਂ ਸੜਕਾਂ ਪਿਛਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹੀ ਬਣੀਆਂ ਸਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੇ ਦਫ਼ਤਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੋ ਸਥਾਨਕ ਦੁਲੱਦੀ ਗੇਟ ਵਿਖੇ ਟਰੀਟਮੈਂਟ ਪਲਾਂਟ ਚੱਲ ਰਿਹਾ ਹੈ ਉਹ ਵੀ ਕਾਂਗਰਸ ਦੀ ਦੇਣ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਮੁੱਚੀਆਂ ਹੀ ਸੜਕਾਂ ਜੋ ਵੀ ਬਣੀਆਂ ਹਨ ਉਹ ਕਾਂਗਰਸ ਸਰਕਾਰ ਵਲੋਂ ਭੇਜੇ ਗਏ ਫ਼ੰਡਾਂ ਤਹਿਤ ਹੀ ਬਣਾਈਆਂ ਗਈਆਂ ਹਨ ਇਸ ਕਰਕੇ ਜੋ ਲੋਕ ਕਾਂਗਰਸ ਪਾਰਟੀ ਖ਼ਿਲਾਫ਼ ਫੋਕੀ ਤੇ ਝੂਠੀ ਬਿਆਨਬਾਜ਼ੀ ਕਰ ਰਹੇ ਹਨ, ਉਨ੍ਹਾਂ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਮੌਜੂਦਾ ਸਰਕਾਰ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਲਈ ਇਕ ਵੀ ਰੁਪਇਆ ਨਹੀਂ ਭੇਜਿਆ ਗਿਆ | ਧਰਮਸੋਤ ਨੇ ਕਿਹਾ ਕਿ ਇਹ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਲੋਕ ਹੀ ਵੋਟਾਂ ਦੇ ਜਰੀਏ ਜਵਾਬ ਦੇ ਦੇਣਗੇ ਕਿ ਕਿਹੜੀ ਪਾਰਟੀ ਦੇ ਰਾਜ ਦੌਰਾਨ ਨਾਭਾ ਹਲਕੇ ਦਾ ਵਿਕਾਸ ਹੋਇਆ ਹੈ, ਵੋਟਾਂ ਦੇ ਨਤੀਜਿਆਂ ਤੋਂ ਬਾਅਦ ਸਭਨਾਂ ਦੇ ਭੁਲੇਖੇ ਦੂਰ ਹੋ ਜਾਣਗੇ | ਇਸ ਮੌਕੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਸਾਬਕਾ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ ਕੱਲਰਮਾਜਰੀ ਆਦਿ ਪਾਰਟੀ ਅਹੁਦੇਦਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐੱਫ. ਐਂਡ. ਸੀ. ਸੀ. ਦੀ ਮੀਟਿੰਗ 'ਚ 15 ਕਰੋੜ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਡਿਜੀਟਲ ਮੀਮੋ ਤਿਆਰ ਕਰਨ ਸੰਬੰਧੀ ਦੋ ਦਿਨਾਂ ਵਰਕਸ਼ਾਪ
Ad Position 24