27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਾਰੀ ਸ਼ਕਤੀ ਵੰਦਨ ਬਿੱਲ ਨੂੰ ਰੋਕ ਕੇ ਕਾਂਗਰਸ ਨੇ ਲੋਕਤੰਤਰ ਦੀ ਮਰਯਾਦਾ ਨੂੰ ਤਾਰ-ਤਾਰ ਕੀਤਾ -ਵਿਕਾਸ ਸ਼ਰਮਾ

Ad Position 21
No active advertisement
ਅਜੀਤ ਡੈਸਕ 24-04-2026
ਘਨੌਰ, 23 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)-ਭਾਜਪਾ ਦੇ ਘਨੌਰ ਤੋਂ ਹਲਕਾ ਇੰਚਾਰਜ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਕਾਸ ਸ਼ਰਮਾ ਵਲੋਂ ਘਨੌਰ 'ਚ ਮਹਿਲਾਵਾਂ ਦਾ ਭਰਵਾਂ ਇਕੱਠ ਕੀਤਾ ਗਿਆ | ਜਿਸ 'ਚ ਉਨ੍ਹਾਂ ਨੇ ਮਹਿਲਾਵਾਂ ਨੂੰ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਨੇ ਔਰਤਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ | ਵਿਕਾਸ ਸ਼ਰਮਾ ਨੇ ਕਿਹਾ ਕਿ ਵਿਰੋਧ ਪੱਖ ਨੇ ਨਾਰੀ ਸ਼ਕਤੀ ਵੰਦਨ ਬਿੱਲ ਨੂੰ ਰੋਕ ਕੇ ਲੋਕਤੰਤਰ ਦੀ ਮਰਯਾਦਾ ਨੂੰ ਤੋੜਿਆ ਹੈ | ਉਨ੍ਹਾਂ ਕਿਹਾ ਕਿ ਸੰਸਦ ਵਿਚ ਵਿਰੋਧ ਪੱਖ ਦਾ ਵਰਤਾਅ ਲੋਕਤੰਤਰ ਲਈ ਠੀਕ ਨਹੀਂ ਹੈ | ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਰੱਖਣਾ ਵਿਰੋਧ ਪੱਖ ਦੀ ਪੁਰਾਣੀ ਸੋਚ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਵਿਰੋਧ ਪੱਖ ਦੇ ਨੇਤਾ ਸਿਰਫ ਨਾਰੀ ਸ਼ਕਤੀ ਦੇ ਨਾਅਰੇ ਲਗਾਉਂਦੇ ਹਨ ਪਰ ਅਸਲ ਵਿਚ ਮਹਿਲਾਵਾਂ ਦੇ ਹੱਕਾਂ ਲਈ ਕੁਝ ਨਹੀਂ ਕਰਦੇ | ਕਾਂਗਰਸ ਨੇ ਹਮੇਸ਼ਾ ਮਹਿਲਾਵਾਂ ਦੇ ਨਾਮ 'ਤੇ ਰਾਜਨੀਤੀ ਕੀਤੀ ਹੈ ਪਰ ਜਦੋਂ ਉਨ੍ਹਾਂ ਨੂੰ ਅਧਿਕਾਰ ਦੇਣ ਦੀ ਗੱਲ ਆਉਂਦੀ ਹੈ ਤਾਂ ਉਹ ਪਿੱਛੇ ਹਟ ਜਾਂਦੇ ਹਨ | ਇਸ ਕਾਰਨ ਮਹਿਲਾ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਦਾ ਨਤੀਜਾ ਆਉਂਦੀਆਂ ਚੋਣਾਂ ਵਿਚ ਵੇਖਣ ਨੂੰ ਮਿਲੇਗਾ | ਵਿਕਾਸ ਸ਼ਰਮਾ ਨੇ ਕਿਹਾ ਕਿ ਜੇ ਮਹਿਲਾਵਾਂ ਨੂੰ 33 ਫ਼ੀਸਦੀ ਆਰਕਸਣ ਮਿਲਦਾ ਹੈ ਤਾਂ ਉਹ ਰਾਜਨੀਤੀ 'ਚ ਮਜ਼ਬੂਤ ਬਣਨਗੀਆਂ ਅਤੇ ਇਸ ਨਾਲ ਕੁਝ ਪਾਰਟੀਆਂ ਦੀ ਪਰਿਵਾਰਵਾਦੀ ਰਾਜਨੀਤੀ ਨੂੰ ਨੁਕਸਾਨ ਹੋਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧ ਪੱਖ ਨੇ ਹਮੇਸ਼ਾ ਮਹਿਲਾਵਾਂ ਦੇ ਸਸਕਤੀਕਰਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਨੇ ਮਹਿਲਾਵਾਂ ਨੂੰ ਸਸਕਤ ਕਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ ਪਰ ਵਿਰੋਧ ਪੱਖ ਇਸ ਦਾ ਵਿਰੋਧ ਕਰਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ ਦੇ ਲੋਕ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਆਉਣ ਵਾਲੇ ਸਮੇਂ 'ਚ ਜਵਾਬ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ 66 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਐੱਫ. ਐਂਡ. ਸੀ. ਸੀ. ਦੀ ਮੀਟਿੰਗ 'ਚ 15 ਕਰੋੜ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ
Ad Position 24