27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਧਾਇਕ ਦੇਵ ਮਾਨ ਨੇ 66 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 24-04-2026
ਨਾਭਾ, 23 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਾਭਾ ਪਟਿਆਲਾ ਸੜਕ ਤੋਂ 66 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਾਭਾ-ਭੋਜੋਮਾਜਰੀ ਸੜਕ ਜਿਸ ਦੀ ਲੰਬਾਈ 1.75 ਕਿ.ਮੀ. ਜਿਸ ਦੀ ਨਵੀਂ ਉਸਾਰੀ ਅਤੇ ਪੰਜ ਸਾਲ ਦੇ ਰੱਖ-ਰਖਾਵ ਦੇ ਕੰਮ ਦਾ ਨੀਂਹ ਪੱਥਰ ਅੱਜ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਰੱਖਿਆ ਗਿਆ | ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਨਾਭਾ ਦੀ ਕਾਇਆ ਕਲਪ ਲਈ ਕਰੋੜਾਂ ਰੁਪਏ ਖਰਚੇ ਜਾਣਗੇ | ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ ਤਾਂ ਜੋ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਮਿਲ ਸਕੇ | ਉਨ੍ਹਾਂ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਪਿੱਛੇ ਨਹੀਂ ਰਹੇਗਾ ਤੇ ਹਲਕੇ ਦੀ ਹਰ ਸੜਕ ਨੂੰ ਪੱਕਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕੇ ਦੇ ਪਿੰਡਾਂ 'ਚ ਗਲੀਆਂ, ਨਾਲੀਆਂ, ਪੱਕੇ ਛੱਪੜ, ਸੀਵਰੇਜ ਅਤੇ ਸਟੇਡੀਅਮ ਆਦਿ ਕਾਰਜ ਕੀਤੇ ਜਾ ਰਹੇ ਹਨ ਤੇ ਉਹ ਆਪਣੀ ਨਾਭਾ ਭੂਮੀ ਨੂੰ ਕਰਮ ਭੂਮੀ ਬਣਾ ਕੇ ਹੀ ਰਹਿਣਗੇ | ਉਨ੍ਹਾਂ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਰਿਹਾ ਹੈ, ਉੱਥੇ ਹੀ ਵਿਕਾਸ ਕਾਰਜਾਂ 'ਚ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ | ਇਸ ਮੌਕੇ ਹਰੀ ਸਿੰਘ ਐਮ.ਡੀ. ਪ੍ਰੀਤ ਗਰੁੱਪ, ਅਮਰੀਕ ਸਿੰਘ ਐਮ.ਡੀ. ਗੁਰਦਿਆਲ ਕੰਬਾਈਨ, ਵਿਕਾਸ ਬਾਤਿਸ਼ ਐਸ.ਡੀ.ਓ., ਰਾਜੀ ਪਾਠਕ ਸਰਪੰਚ, ਉੱਧਮ ਦੀਪ ਸਿੰਘ, ਸਿਮਰਨ ਅੜਕ ਚੌਹਾਨ, ਹਰਮੀਕ ਸਿੰਘ ਮੈਹਸ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਅਰਮਾਨ ਨਾਭਾ ਆਦਿ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਹੁੰਗਾਰਾ-ਜਗਮੀਤ ਸਿੰਘ ਹਰਿਆਊ ਅਗਲੀ ਖ਼ਬਰ ਨਾਰੀ ਸ਼ਕਤੀ ਵੰਦਨ ਬਿੱਲ ਨੂੰ ਰੋਕ ਕੇ ਕਾਂਗਰਸ ਨੇ ਲੋਕਤੰਤਰ ਦੀ ਮਰਯਾਦਾ ਨੂੰ ਤਾਰ-ਤਾਰ ਕੀਤਾ -ਵਿਕਾਸ ਸ਼ਰਮਾ
Ad Position 24