27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਹੁੰਗਾਰਾ-ਜਗਮੀਤ ਸਿੰਘ ਹਰਿਆਊ

Ad Position 21
No active advertisement
ਅਜੀਤ ਡੈਸਕ 24-04-2026
ਪਟਿਆਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਮਾਣਾ ਦੇ ਸਰਕਲ ਰਾਮ ਨਗਰ ਵਿਚ ਇਕ ਮਹੱਤਵਪੂਰਨ ਮੀਟਿੰਗ ਜਥੇਦਾਰ ਭੁਪਿੰਦਰ ਸਿੰਘ ਘਿਓਰਾ (ਸਰਕਲ ਪ੍ਰਧਾਨ ਰਾਮ ਨਗਰ) ਅਤੇ ਮਲਕੀਤ ਸਿੰਘ ਚੀਮਾ (ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ) ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਸੰਗਠਨਕ ਮਜ਼ਬੂਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਸਮਾਣਾ ਜਗਮੀਤ ਸਿੰਘ ਹਰਿਆਊ ਅਤੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਪਟਿਆਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਦਿਆਂ ਤੋਂ ਅੱਕ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ | ਉਨ੍ਹਾਂ ਦੱਸਿਆ ਕਿ ਕਾਂਗਰਸ ਵੀ ਆਪਣਾ ਆਧਾਰ ਦਿਨੋਂ-ਦਿਨ ਗਵਾਉਂਦੀ ਜਾ ਰਹੀ ਹੈ, ਜਿਸ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਨਤੀਜਿਆਂ ਨਾਲ ਜਿੱਤ ਹਾਸਿਲ ਕਰੇਗਾ | ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਦੀ ਅਪੀਲ ਕੀਤੀ | ਮੀਟਿੰਗ ਵਿਚ ਕਸ਼ਮੀਰ ਸਿੰਘ ਸਰਪੰਚ, ਹਰਮਨ ਬੱਲ, ਹਰਦਮ ਸਿੰਘ ਬੀਬੀਪੁਰ, ਗੁਰਪ੍ਰੀਤ ਵੜੈਚ, ਨਸੀਬ ਸਿੰਘ ਸਰਪੰਚ, ਹਰਦੀਪ ਸਿੰਘ ਚੀਮਾ, ਸੋਨੂੰ ਰੰਧਾਵਾ, ਹੁਸ਼ਿਆਰ ਸਿੰਘ ਚੀਮਾ (ਮੈਂਬਰ ਬਲਾਕ ਸੰਮਤੀ), ਨਿਸ਼ਾਨ ਸਿੰਘ ਸੰਧੂ, ਅਮਰਜੀਤ ਸਿੰਘ ਗਰਾਇਆ, ਅਮਰਜੀਤ ਸਿੰਘ ਟੋਡਰਪੁਰ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਬੱਲੀ (ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ), ਵਰਿੰਦਰ ਸਿੰਘ ਖੇਡਕੀ, ਗੁਰਤੇਜ ਸਿੰਘ ਘੁਮਾਣ, ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ, ਬਾਬਰ ਸਿੰਘ ਸਰਪੰਚ, ਗੁਰਜੰਟ ਸਿੰਘ ਮਵੀ, ਰਾਜਵਿੰਦਰ ਸਿੰਘ ਰਾਜੂ, ਚਰਨਜੀਤ ਸਿੰਘ ਸਰਪੰਚ, ਗੁਰਜਿੰਦਰ ਸਿੰਘ ਚਤਹਿਰਾ, ਜਿੰਦਾ ਸਿੰਘ ਗੁਜਰਾ, ਅਜੈਬ ਸਿੰਘ ਮੱਲੀ ਅਤੇ ਦਫ਼ਤਰ ਇੰਚਾਰਜ ਸਮਾਣਾ ਵੀ ਮੌਜੂਦ ਸਨ | ਅਖੀਰ 'ਚ ਆਗੂਆਂ ਨੇ ਕਿਹਾ ਕਿ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਆਪਣੀ ਭੂਮਿਕਾ ਨਿਭਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਨੂੰ ਹੋਰ ਤੇਜ਼ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਮਨਦੀਪ ਕੌਰ ਨੇ ਫ਼ੀਲਖ਼ਾਨਾ ਸਕੂਲ ਕੀਤੀ ਸ਼ਿਰਕਤ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ 66 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
Ad Position 24