27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਡਾਕਟਰ ਮਨਦੀਪ ਕੌਰ ਨੇ ਫ਼ੀਲਖ਼ਾਨਾ ਸਕੂਲ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 24-04-2026
ਪਟਿਆਲਾ, 23 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਵਿਖੇ ਕੌਮੀ ਸੇਵਾ ਯੋਜਨਾ ਯੂਨਿਟਸ ਵਲੋਂ ਇਕ ਦਿਨਾਂ ਕੈਂਪ ਰਾਹੀ ਅੱਜ 'ਵਿਸ਼ਵ ਧਰਤੀ ਦਿਵਸ' ਮਨਾਇਆ ਗਿਆ | ਇਸ ਮੌਕੇ ਪ੍ਰੋਫੈਸਰ (ਡਾਕਟਰ) ਮਨਦੀਪ ਕੌਰ ਸਾਈਕਾਲੋਜੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸ਼ਿਰਕਤ ਕੀਤੀ ਗਈ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵਾਤਾਵਰਨ ਨੂੰ ਤੇ ਧਰਤੀ ਨੂੰ ਬਚਾਉਣ ਦੀ ਸਭ ਤੋਂ ਵੱਧ ਲੋੜ ਹੈ ਤੇ ਵਿਦਿਆਰਥੀ ਇਸ ਕੰਮ ਵਿਚ ਸਰਗਰਮ ਭੂਮਿਕਾ ਅਦਾ ਕਰ ਸਕਦੇ ਹਨ | ਕੌਮੀ ਸੇਵਾ ਯੂਨਿਟਸ ਦੇ ਪ੍ਰੋਗਰਾਮ ਅਫ਼ਸਰ ਮਨੋਜ ਥਾਪਰ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੇ ਗੁਰ ਦੱਸੇ ਅਤੇ ਉਨ੍ਹਾਂ ਨੇ ਸਕੂਲ ਦੀ ਸੰਕੇਤਕ ਸਫ਼ਾਈ ਕਰਾਉਂਦੇ ਹੋਏ ਵਿਦਿਆਰਥੀਆਂ ਨੂੰ ਇਕ ਚੰਗਾ ਵਾਤਾਵਰਨ ਸਿਰਜਣ ਦਾ ਸੁਨੇਹਾ ਦਿੱਤਾ | ਇਸ ਮੌਕੇ ਧਰਤੀ ਨੂੰ ਬਚਾਉਣ ਸੰਬੰਧੀ ਸਕੂਲ ਦੇ ਵਿਚ ਇਕ ਪੋਸਟਰ ਤੇ ਪੇਂਟਿੰਗ ਪ੍ਰਤੀਯੋਗਤਾ ਵੀ ਕਰਵਾਈ ਗਈ | ਵਿਦਿਆਰਥੀਆਂ ਨੇ ਚਿੱਤਰਕਾਰੀ ਰਾਹੀਂ ਧਰਤੀ ਨੂੰ ਬਚਾਉਣ ਦਾ ਸੁਨੇਹਾ ਵੀ ਦਿੱਤਾ | ਸਕੂਲ ਦੇ ਸਟਾਫ਼ ਸਕੱਤਰ ਲੈਕਚਰਾਰ ਲਖਵੀਰ ਕੌਰ, ਸੀਨੀਅਰ ਲੈਕਚਰਾਰ ਚਰਨਜੀਤ ਸਿੰਘ, ਲੈਕਚਰਾਰ ਡਾਕਟਰ ਗੁਰਪ੍ਰੀਤ ਸਿੰਘ, ਲੈਕਚਰਾਰ ਮੈਡਮ ਪੂਜਾ ਦੀਵਾਨ, ਲੈਕਚਰਾਰ ਡਾਕਟਰ ਸਪਨਾ ਸੇਠੀ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਡੀਆ ਕਵਰੇਜ ਦੀ ਜ਼ਿੰਮੇਵਾਰੀ ਸਕੂਲ ਮੀਡੀਆ ਕੋਆਰਡੀਨੇਟਰ ਅਕਸ਼ੇ ਖਨੌਰੀ ਨੇ ਨਿਭਾਈ | ਪ੍ਰੋਗਰਾਮ ਦੇ ਅੰਤ ਵਿੱਚ ਪੇਂਟਿੰਗ ਪ੍ਰਤੀਯੋਗਤਾ ਵਿੱਚ ਜੇਤੂ ਵਲੰਟੀਅਰਜ਼ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸਿਆਸੀ, ਧਾਰਮਿਕ ਤੇ ਸਮਾਜਿਕ ਮਸਲਿਆਂ 'ਤੇ ਚਰਚਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਹੁੰਗਾਰਾ-ਜਗਮੀਤ ਸਿੰਘ ਹਰਿਆਊ
Ad Position 24