27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਖ਼ਾਲਸਾ ਕਾਲਜ ਵਿਖੇ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 24-04-2026
ਪਟਿਆਲਾ, 23 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ, ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਵਿਦਿਆਰਥੀਆਂ ਦੇ ਵਿਵਹਾਰਿਕ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਖਾਣ ਵਾਲੇ ਤੇਲਾਂ ਦੀ ਗੁਣਵੱਤਾ ਪਰਖ ਸੰਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਰਕਸ਼ਾਪ ਦਾ ਮੁੱਖ ਮਕਸਦ ਫੂਡ ਪ੍ਰੋਸੈਸਿੰਗ ਅਤੇ ਗੁਣਵੱਤਾ ਨਿਯੰਤਰਨ ਦੇ ਖੇਤਰ ਵਿਚ ਵਿਦਿਆਰਥੀਆਂ ਦੀ ਪ੍ਰੈਕਟੀਕਲ ਕਾਬਲੀਅਤ ਨੂੰ ਨਿਖਾਰਨਾ ਸੀ ਤਾਂ ਜੋ ਉਹ ਭਵਿੱਖ ਵਿਚ ਉਦਯੋਗ ਦੀਆਂ ਲੋੜਾਂ ਅਨੁਸਾਰ ਆਪਣੇ ਆਪ ਨੂੰ ਤਿਆਰ ਕਰ ਸਕਣ |
ਇਸ ਮੌਕੇ ਸ਼ਕਤੀ ਏ.ਪੀ.ਆਈ. ਗਰੁੱਪ ਦੇ ਗੁਣਵੱਤਾ ਭਰੋਸਾ ਪ੍ਰਬੰਧਕ ਪੰਕਜ ਸ਼ਰਮਾ ਵਲੋਂ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ ਗਈ | ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਤੇਲਾਂ ਦੀ ਗੁਣਵੱਤਾ ਦੀ ਜਾਂਚ ਵਿਚ ਰੰਗ, ਸੁਗੰਧ, ਸਵਾਦ ਅਤੇ ਬਣਤਰ ਵਰਗੇ ਸੰਵੇਦਨਾਤਮਿਕ ਮਾਪਦੰਡ ਬਹੁਤ ਮਹੱਤਵਪੂਰਨ ਹੁੰਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਤੇਲਾਂ ਦੇ ਨਮੂਨਿਆਂ ਦੀ ਪ੍ਰਯੋਗਾਤਮਿਕ ਜਾਂਚ ਵੀ ਕਰਵਾਈ, ਜਿਸ ਨਾਲ ਵਿਦਿਆਰਥੀਆਂ ਨੂੰ ਫੂਡ ਗੁਣਵੱਤਾ ਮੁਲਾਂਕਣ ਦੀਆਂ ਬਾਰੀਕੀਆਂ ਸਮਝਣ ਵਿਚ ਮਦਦ ਮਿਲੀ | ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਅਨੁਭਵ ਦੇਣ ਲਈ ਬਹੁਤ ਲਾਭਕਾਰੀ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਅਕਾਦਮਿਕ ਗਿਆਨ ਦੇ ਨਾਲ-ਨਾਲ ਉਦਯੋਗਿਕ ਸਿਖਲਾਈ ਵਿਦਿਆਰਥੀਆਂ ਦੇ ਕਰੀਅਰ ਨੂੰ ਨਵੀਂ ਦਿਸ਼ਾ ਦਿੰਦੀ ਹੈ | ਬਾਇਓਟੈਕਨਾਲੋਜੀ ਵਿਭਾਗ ਦੀ ਮੁਖੀ ਡਾ. ਨਿਪੁਣਜੋਤ ਕੌਰ ਨੇ ਆਏ ਹੋਏ ਮਹਿਮਾਨ ਦਾ ਸਵਾਗਤ ਕਰਦਿਆਂ ਵਿਸ਼ੇ ਦੀ ਮਹੱਤਤਾ ਉਜਾਗਰ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਇਸ ਵਰਕਸ਼ਾਪ ਰਾਹੀਂ ਗੁਣਵੱਤਾ ਪਰਖ ਦੇ ਵਿਗਿਆਨਕ ਤਰੀਕਿਆਂ ਨੂੰ ਬੜੀ ਦਿਲਚਸਪੀ ਨਾਲ ਸਿੱਖਿਆ | ਵਰਕਸ਼ਾਪ ਦੇ ਅੰਤ ਵਿਚ ਸਰੋਤ ਵਿਅਕਤੀ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਵਿਭਾਗ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੀ.ਪੀ.ਐਸ. ਗੁਰਦੀਪ ਸਿੰਘ ਸੰਧੂ ਨੇ ਪਾਤੜਾਂ ਵਿਖੇ ਡੀ.ਐਸ.ਪੀ. ਦਾ ਸਾਂਭਿਆ ਅਹੁਦਾ
Ad Position 24