27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਾਂਝ ਗਲੋਬਲ ਫਾਊਾਡੇਸ਼ਨ ਨੇ ਖੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 24-04-2026
ਪਾਤੜਾਂ, 23 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਸਮਾਜ ਸੇਵੀ ਸੰਸਥਾ ਸਾਂਝ ਗਲੋਬਲ ਫਾਊਾਡੇਸ਼ਨ ਵਲੋਂ ਪਾਠਸ਼ਾਲਾ ਇੰਸਟੀਚਿਊਟ ਪਾਤੜਾਂ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਖ਼ਾਸ ਤੌਰ 'ਤੇ ਗਰਮੀ ਕਾਰਨ ਐਮਰਜੈਂਸੀ ਹਾਲਾਤਾਂ ਦੌਰਾਨ ਹਸਪਤਾਲਾਂ ਵਿਚ ਪੈਦਾ ਹੋ ਰਹੀ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਲਗਾਇਆ ਗਿਆ | ਕੈਂਪ ਦੌਰਾਨ ਪਟਿਆਲਾ ਤੋਂ ਆਈ ਮਾਹਿਰ ਡਾਕਟਰਾਂ ਦੀ ਟੀਮ ਵਲੋਂ 30 ਤੋਂ ਵੱਧ ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਕੈਂਪ ਵਿਚ ਪੰਜਾਬ ਪੁਲਿਸ ਦੇ ਸਾਬਕਾ ਡੀ.ਐਸ.ਪੀ. ਸ਼ਮਸ਼ੇਰ ਸਿੰਘ ਗੁੱਡੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡੀ ਮਨੁੱਖਤਾ ਦੀ ਸੇਵਾ ਹੈ, ਜਿਸ ਨਾਲ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ 'ਤੇ ਖ਼ੂਨਦਾਨ ਕਰਕੇ ਸਮਾਜ ਦੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ | ਸਾਂਝ ਗਲੋਬਲ ਫਾਊਾਡੇਸ਼ਨ ਆਗੂ ਗੁਰਪਿਆਰ ਸਿੰਘ ਦਿਉਗੜ੍ਹ ਵਲੋਂ ਪਾਠਸ਼ਾਲਾ ਇੰਸਟੀਚਿਊਟ ਦੇ ਪ੍ਰਬੰਧਕਾਂ, ਸਮੂਹ ਸਟਾਫ਼ ਅਤੇ ਖ਼ੂਨਦਾਨ ਕਰਨ ਵਾਲੇ ਸਾਰੇ ਖ਼ੂਨਦਾਨੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਹਰ ਇਕ ਸਿਹਤਮੰਦ ਵਿਅਕਤੀ ਨੂੰ ਸਮੇਂ-ਸਮੇਂ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਬਲੱਡ ਬੈਂਕਾਂ ਵਿਚ ਖ਼ੂਨ ਦੀ ਕੋਈ ਘਾਟ ਨਾ ਰਹੇ ਅਤੇ ਕਿਸੇ ਵੀ ਮਰੀਜ਼ ਨੂੰ ਇਲਾਜ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮਾ. ਅਮਿਤ, ਹਰਬੰਸ ਸਿੰਘ ਬੰਗੇ ਬੂਟ ਹਾਊਸ, ਸਮਾਜ ਸੇਵੀ ਅਤੁਲ ਸ਼ਰਮਾ ਹਨੀ, ਮਨਦੀਪ ਸ਼ਰਮਾ, ਪ੍ਰੇਮ ਸਿੰਘ ਦਿਉਗੜ੍ਹ ਸਮੇਤ ਕਈ ਹੋਰ ਸਮਾਜਸੇਵੀ ਨੌਜਵਾਨ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 22ਵੀਂ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ
Ad Position 24