ਅਰਨੋਂ, 24 ਅਪ੍ਰੈਲ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਇਤਿਹਾਸਕ ਪਿੰਡ ਬਹਿਰ ਸਾਹਿਬ ਦੇ ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਹਿਰ ਸਾਹਿਬ ਦਾ ਸੀ.ਬੀ.ਐੱਸ.ਈ. ਦਾ ਦਸਵੀਂ ਕਲਾਸ ਦਾ ਨਤੀਜਾ ਸੋ ਫ਼ੀਸਦੀ ਰਿਹਾ | ਇਸ ਸੰਬੰਧ ਵਿਚ ਸਕੂਲ ਚੇਅਰਮੈਨ ਬਾਬਾ ਕਾਬਲ ਸਿੰਘ ਜੀ (ਕਾਰ ਸੇਵਾ ਵਾਲੇ) ਅਤੇ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਅਤੇ ਵਾਈਸ ਪਿ੍ੰਸੀਪਲ ਸਪਨਾ ਰਾਣੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕੀ ਸਮੁੱਚੇ ਸਕੂਲ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਮਿਹਨਤ ਸਦਕਾ ਸਾਡੇ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਹੀ ਸ਼ਾਨਦਾਰ ਰਿਹਾ ਜਿਸ ਵਿਚ ਦਸਵੀਂ ਕਲਾਸ ਦੇ ਸਾਰੇ ਹੀ ਵਿਦਿਆਰਥੀਆਂ ਵਲੋਂ ਬਹੁਤ ਵਧੀਆ ਅੰਕ ਪ੍ਰਾਪਤ ਕਿਤੇ ਜਿਸ ਨਾਲ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਜਿਸ ਵਿਚੋਂ ਅੰਸ਼ਦੀਪ ਸਿੰਘ ਨੇ 92.4 ਫ਼ੀਸਦੀ, ਮੰਨਤਰਾਜ ਕੌਰ ਨੇ 82.2 ਫ਼ੀਸਦੀ ਅਤੇ ਹਰਪ੍ਰੀਤ ਕੌਰ ਨੇ 83.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਕ੍ਰਮਵਾਰ ਪਹਿਲੇ, ਦੂਸਰੇ ਅਤੇ ਤੀਜੇ ਸਥਾਨ 'ਤੇ ਰਹੇ ਅਤੇ ਸਕੂਲ ਦੇ ਨਾਲ ਆਪੋ ਆਪਣੇ ਮਾਂ ਪਿਉ ਦਾ ਨਾਮ ਰੌਸ਼ਨ ਕਿਤਾ | ਇਸ ਮੌਕੇ ਉਨ੍ਹਾਂ ਵਲੋਂ ਸਮੁੱਚੇ ਸਕੂਲ ਸਟਾਫ਼ ਅਤੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਪਾਸ ਹੋਏ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਸਮੂਹ ਸਕੂਲ ਸਟਾਫ਼ ਅਤੇ ਮੈਨੇਜਮੈਂਟ ਕਮੇਟੀ ਦੇ ਨਾਲ ਸਕੂਲੀ ਬੱਚੇ ਹਾਜ਼ਰ ਸਨ |