ਸੜਕ ਹਾਦਸੇ 'ਚ ਪਤੀ ਦੀ ਮੌਤ ਪਤਨੀ ਜ਼ਖ਼ਮੀ
ਅਜੀਤ ਡੈਸਕ
25-04-2026
ਰਾਜਪੁਰਾ, 24 ਅਪ੍ਰੈਲ (ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਜੀ. ਟੀ. ਰੋਡ 'ਤੇ ਸੜਕ ਹਾਦਸੇ ਵਿਚ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਫੱਟੜ ਹੋ ਗਈ | ਇਸ ਸੰਬੰਧੀ ਸ਼ੰਭੂ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸਤਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਜਦੋਂ ਉਹ ਪਿੰਡ ਚਮਾਰੂ ਕੋਲ ਜਾ ਰਿਹਾ ਸੀ ਤਾਂ ਉਸ ਦੇ ਅੱਗੇ ਇਕ ਬਜ਼ੁਰਗ ਵਿਅਕਤੀ ਮੋਟਰਸਾਈਕਲ 'ਤੇ ਜਾ ਰਿਹਾ ਸੀ ਅਤੇ ਉਸ ਦੀ ਪਤਨੀ ਵੀ ਨਾਲ ਸੀ | ਉਨ੍ਹਾਂ ਨੂੰ ਇਕ ਨਾਮਾਲੂਮ ਕਾਰ ਦੇ ਡਰਾਈਵਰ ਨੇ ਫੇਟ ਮਾਰੀ ਜਿਸ ਕਾਰਨ ਮੋਟਰਸਾਈਕਲ ਚਾਲਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਦੇ ਸੱਟਾਂ ਲੱਗੀਆਂ | ਸ਼ੰਭੂ ਪੁਲਿਸ ਨੇ ਨਾਮਾਲੂਮ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |