07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਫ਼ੀਸ ਨਾ ਭਰਨ ਕਾਰਨ ਪੰਜਾਬੀ ਯੂਨੀਵਰਸਿਟੀ ਨੇ ਰੋਲ ਨੰਬਰ ਰੋਕੇ • ਅਨੁਸੂਚਿਤ ਜਾਤੀ ਸ਼੍ਰੇਣੀ ਦੇ ਵੱਡੀ ਗਿਣਤੀ ਵਿਦਿਆਰਥੀ ਪ੍ਰੀਖਿਆ ਤੋਂ ਰਹੇ ਵਾਂਝੇ

Ad Position 21
No active advertisement
ਅਜੀਤ ਡੈਸਕ 25-04-2026
ਪਟਿਆਲਾ, 24 ਅਪ੍ਰੈਲ (ਗੁਰਵਿੰਦਰ ਸਿੰਘ ਅÏਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਫੀਸ ਨਾ ਭਰਨ ਵਾਲੇ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਕਰਨ 'ਤੇ ਰੋਕ ਲਗਾਉਣ ਕਾਰਨ ਅੱਜ ਵੱਡੀ ਗਿਣਤੀ ਵਿਦਿਆਰਥੀ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ¢ ਦਰਅਸਲ ਇਹ ਵਿਦਿਆਰਥੀ ਅਨੁਸੂਚਿਤ ਸ਼੍ਰੇਣੀ ਨਾਲ ਸੰਬੰਧਿਤ ਸਨ, ਜਿਨ੍ਹਾਂ ਵਲੋਂ ਜਾਣਕਾਰੀ ਦੀ ਘਾਟ ਕਾਰਨ ਨਾ ਤਾਂ ਸਕਾਲਰਸ਼ਿਪ ਲਈ ਅਰਜ਼ੀ ਦਿੱਤੀ ਗਈ ਅਤੇ ਨਾ ਹੀ ਯੂਨੀਵਰਸਿਟੀ ਦੀ ਬਣਦੀ ਫੀਸ ਅਦਾ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਰੋਲ ਨੰਬਰ ਜਾਰੀ ਨਹੀਂ ਹੋ ਸਕੇ¢ ਭਰੋਸੇਯੋਗ ਸੂਤਰਾਂ ਅਨੁਸਾਰ ਅੱਜ ਬੀ.ਏ. ਭਾਗ ਪਹਿਲਾ ਦੇ ਦੂਜੇ ਸਮੈਸਟਰ ਦੀ ਪ੍ਰੀਖਿਆ ਨਿਧਾਰਿਤ ਸੀ, ਪਰ ਰੋਲ ਨੰਬਰ ਨਾ ਹੋਣ ਕਾਰਨ ਉਕਤ ਵਿਦਿਆਰਥੀ ਪ੍ਰੀਖਿਆ ਕੇਂਦਰਾਂ 'ਚ ਸ਼ਾਮਲ ਨਹੀਂ ਹੋ ਸਕੇ, ਜਿਸ ਨਾਲ ਉਨ੍ਹਾਂ ਵਿਚ ਨਿਰਾਸ਼ਾ ਅਤੇ ਚਿੰਤਾ ਦਾ ਮਾਹÏਲ ਵੇਖਣ ਨੂੰ ਮਿਲਿਆ¢ਇਹ ਵੀ ਉਲੇਖਣਯੋਗ ਹੈ ਕਿ ਅਜਿਹੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਡਾ. ਅੰਬੇਡਕਰ ਸਕਾਲਰਸ਼ਿਪ ਸਕੀਮ ਅਧੀਨ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਪਰ ਕਈ ਵਿਦਿਆਰਥੀਆਂ ਵਲੋਂ ਇਸ ਲਈ ਅਰਜ਼ੀ ਨਹੀਂ ਦਿੱਤੀ ਗਈ, ਜਿਸ ਕਾਰਨ ਉਹ ਇਸ ਸਹੂਲਤ ਤੋਂ ਵਾਂਝੇ ਰਹਿ ਗਏ¢ ਸਰਕਾਰੀ ਮਹਿੰਦਰਾ ਕਾਲਜ ਵਿਖੇ ਵੀ ਇਸੇ ਤਰ੍ਹਾਂ ਦੀ ਸਥਿਤੀ ਬਣੀ ਰਹੀ, ਜਿੱਥੇ ਪਹਿਲਾਂ ਕੁਝ ਵਿਦਿਆਰਥੀਆਂ ਨੂੰ ਪ੍ਰੀਖਿਆ ਹਾਲ ਵਿਚ ਬਿਠਾ ਦਿੱਤਾ ਗਿਆ, ਪਰ ਬਾਅਦ ਵਿਚ ਰੋਲ ਨੰਬਰ ਨਾ ਹੋਣ ਕਾਰਨ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਗਿਆ¢ ਕਾਲਜ ਪ੍ਰਬੰਧਕਾਂ ਵਲੋਂ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਅੰਦਰੂਨੀ ਪ੍ਰੀਖਿਆਵਾਂ ਹਨ, ਪਰ ਦੂਜੇ ਪਾਸੇ ਡੇਟਸ਼ੀਟ ਯੂਨੀਵਰਸਿਟੀ ਵਲੋਂ ਹੀ ਜਾਰੀ ਕੀਤੀ ਜਾਂਦੀ ਹੈ¢ ਭਾਵੇਂ ਗਲਤੀ ਕਿਸੇ ਵੀ ਪੱਖ ਤੋਂ ਹੋਈ ਹੋਵੇ, ਪਰ ਮਾਨਸਿਕ ਪੀੜਾ ਵਿਦਿਆਰਥੀਆਂ ਨੂੰ ਝੱਲਣੀ ਪਈ¢ ਇਸ ਸੰਬੰਧੀ ਸਰਕਾਰੀ ਮਹਿੰਦਰਾ ਕਾਲਜ ਦੇ ਪਿ੍ੰਸੀਪਲ ਡਾ. ਨਿਸ਼ਠਾ ਤਿ੍ਪਾਠੀ ਨੇ ਦੱਸਿਆ ਕਿ ਕਿਸੇ ਵੀ ਵਿਦਿਆਰਥੀ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਮਾਮਲੇ ਦਾ ਹੱਲ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ¢ ਵਿਦਿਆਰਥੀਆਂ ਵਲੋਂ ਦੋਸ਼ ਲਗਾਇਆ ਗਿਆ ਕਿ ਜੇਕਰ ਸਮੇਂ ਸਿਰ ਪੂਰੀ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਤਾਂ ਉਹ ਇਸ ਸਥਿਤੀ ਤੋਂ ਬਚ ਸਕਦੇ ਸਨ¢ ਦੂਜੇ ਪਾਸੇ ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ¢
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਜੇਲ੍ਹ ਮੰਤਰੀ ਵਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ 'ਉਜਾਲਾ ਨਰਸਰੀ' ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ
Ad Position 24
No active advertisement