22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਜ਼ਿਲ੍ਹਾ ਹਸਪਤਾਲ 'ਚ ਮਨਾਇਆ ਵਿਸ਼ਵ ਮਲੇਰੀਆ ਦਿਵਸ

Ad Position 21
No active advertisement
ਅਜੀਤ ਡੈਸਕ 26-04-2026
ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਆਯੋਜਿਤ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਨੇ ਕਿਹਾ ਕਿ ਮਲੇਰੀਆ ਮੁਕਤ ਸਮਾਜ ਬਣਾਉਣ ਲਈ ਸਭ ਦੀ ਹਿੱਸੇਦਾਰੀ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਦੇ ਸਿਹਤ ਕੇਂਦਰਾਂ ਤੇ ਫ਼ੀਲਡ ਸਟਾਫ਼ ਵਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਤੇ ਹਰ ਸ਼ੁੱਕਰਵਾਰ ਨੂੰ ਫਰਾਈਡੇਅ, ਡਰਾਈ-ਡੇਅ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਦੀ ਜਾਂਚ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਮਲੇਰੀਆ ਬੁਖ਼ਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦੇ ਹਨ | ਇਸ ਮੌਕੇ 'ਤੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਮਲੇਰੀਆ ਬੁਖ਼ਾਰ ਦੇ ਲੱਛਣ, ਬਚਾਅ ਅਤੇ ਇਸ ਦੇ ਇਲਾਜ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲ਼ੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ਼-ਸਫ਼ਾਈ ਦਾ ਵੀ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਜਿਵੇਂ ਠੰਡ ਲੱਗਣਾ, ਤੇਜ਼ ਬੁਖ਼ਾਰ ਤੇ ਸਿਰ ਦਰਦ ਹੋਵੇ ਤਾਂ ਮਲੇਰੀਆ ਬੁਖ਼ਾਰ ਦੀ ਜਾਂਚ ਸਿਹਤ ਸੰਸਥਾ ਵਿਖੇ ਕਰਵਾਉਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਨੇ ਨਵਾਂ ਵਾਟਰ-ਕੂਲਰ ਲਗਾਇਆ
Ad Position 24