22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 26-04-2026
ਨਾਭਾ, 25 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਸ਼ੁਰੂ ਕੀਤੀ ਗਈ ''ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ'' ਤਹਿਤ ਅੱਜ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਨਗਰ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵਲੋਂ ਬਜ਼ੁਰਗਾਂ ਨੂੰ ਤੀਰਥ ਯਾਤਰਾ ਰਾਹੀਂ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਕਿਉਂਕਿ ਵੱਡੀ ਗਿਣਤੀ 'ਚ ਉਹ ਬਜ਼ੁਰਗ ਇਸ ਯਾਤਰਾ ਦਾ ਲਾਹਾ ਲੈ ਰਹੇ ਹਨ ਜੋ ਅੱਜ ਤੱਕ ਕਦੇ ਵੀ ਕਿਸੇ ਨਾ ਕਿਸੇ ਮਜਬੂਰੀ ਕਾਰਨ ਆਪਣੇ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਨਹੀਂ ਜਾ ਸਕੇ | ਇਸ ਮੌਕੇ ਸਰਪੰਚ ਰਣਜੀਤ ਸਿੰਘ ਜੱਜ, ਬਲਵੀਰ ਸਿੰਘ ਠੇਕੇਦਾਰ ਪੰਚ, ਮਾ. ਦਰਸ਼ਨ ਸਿੰਘ ਮੋਹਲਗੁਆਰਾ, ਬੀਬੀ ਸੁਰਿੰਦਰ ਕੌਰ ਸਾਬਕਾ ਸਰਪੰਚ, ਕਰਮਜੀਤ ਕੌਰ ਪੰਚ, ਜੋਰਾ ਸਿੰਘ ਕੌਲ ਪੰਚ, ਖੁਸ਼ੀ ਮੁਹੰਮਦ ਸਾਬਕਾ ਪੰਚ, ਜਗਦੇਵ ਸਿੰਘ, ਬਲਵੀਰ ਸਿੰਘ ਗਰੇਵਾਲ, ਧੀਰਜ ਠਾਕੁਰ, ਨੀਟੂ ਸ਼ਰਮਾ, ਹੈਪੀ ਅਰੋੜਾ, ਸੁਖਜੀਤ ਸਿੰਘ ਹਾਂਸ, ਵਿੱਕੀ ਗਿਲਾਸ ਹਾਊਸ, ਉੱਤਮ ਸਿੰਘ, ਸੱਮਣ ਸਿੰਘ, ਡਾ. ਰਾਮ ਸਿੰਘ, ਜੰਗ ਸਿੰਘ ਫ਼ਤਿਹਪੁਰ, ਜਸਕਰਨਵੀਰ ਸਿੰਘ ਤੇਜੇ, ਹਰਜੀਤ ਸਿੰਘ ਹੈਪੀ, ਗੁਰਦੀਪ ਸਿੰਘ ਦੀਪ, ਹਰਪ੍ਰੀਤ ਸਿੰਘ ਚੌਹਾਨ, ਮਹਿੰਦਰ ਸਿੰਘ ਝੱਲ, ਕਰਨੈਲ ਸਿੰਘ, ਗੋਲੂ ਪ੍ਰਧਾਨ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਤਹਿਸੀਲ ਕੰਪਲੈਕਸ 'ਚ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਜ਼ਿਲ੍ਹਾ ਹਸਪਤਾਲ 'ਚ ਮਨਾਇਆ ਵਿਸ਼ਵ ਮਲੇਰੀਆ ਦਿਵਸ
Ad Position 24