22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਤਹਿਸੀਲ ਕੰਪਲੈਕਸ 'ਚ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 26-04-2026
ਨਾਭਾ, 25 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਪੰਜਾਬ ਦੇ ਸੂਬਾ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਅੱਜ ਸਥਾਨਕ ਤਹਿਸੀਲ ਕੰਪਲੈਕਸ 'ਚ ਪਹੁੰਚ ਕੇ ਪਿੰਡਾਂ ਅਤੇ ਸ਼ਹਿਰ ਵਿਚੋਂ ਆਪਣੇ ਕੰਮਕਾਜ ਕਰਵਾਉਣ ਲਈ ਹਲਕੇ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੱਲ ਕਰਵਾਇਆ | ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਉਪ ਮੰਡਲ ਮੈਜਿਸਟ੍ਰੇਟ ਅਰਵਿੰਦਪਾਲ ਸਿੰਘ ਸੋਮਲ, ਨਾਇਬ ਤਹਿਸੀਲਦਾਰ ਭੀਮ ਸੈਨ ਤੋਂ ਇਲਾਵਾ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਵੀ ਕੀਤੀ ਗਈ | ਉਪਰੰਤ ਗੱਲਬਾਤ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਨਾਂ ਕਿਸੇ ਪੱਖਪਾਤ ਤੋਂ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾ ਰਹੇ ਹਨ ਅਤੇ ਹਰ ਵਰਗ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਨਾਭਾ ਹਲਕੇ ਅੰਦਰ ਸੂਬਾ ਸਰਕਾਰ ਵਲੋਂ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ ਤੋਂ ਪਹਿਲਾਂ ਲੋਕਤੰਤਰ ਦਾ ਕੀਤਾ ਜਾ ਰਿਹੈ ਘਾਣ- ਸਾਬਕਾ ਵਿਧਾਇਕ ਕੰਬੋਜ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
Ad Position 24