ਅਰਨੋਂ, 25 ਅਪ੍ਰੈਲ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੇ ਡੇਰਾ ਜਹਾਂਗੀਰ ਵਿਖੇ ਦੋ ਧਿਰਾਂ ਦੀ ਹੋਈ ਆਪਸੀ ਲੜਾਈ ਵਿਚ ਇਕ ਵਿਅਕਤੀ ਦੇ ਗੰਭੀਰ ਜਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜੋ ਕਿ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਹੈ | ਇਸ ਸੰਬੰਧ ਵਿਚ ਪੁਲਿਸ ਚੌਕੀ ਮੁਖੀ ਬਲਜਿੰਦਰ ਸਿੰਘ ਗੁਲਜਾਰਪੁਰਾ (ਠਰੂਆ) ਨੇ ਜਾਣਕਾਰੀ ਦਿੰਦੀਆਂ ਦੱਸਿਆ ਕੇ ਸੁਖਦੇਵ ਸਿੰਘ ਪੁੱਤਰ ਮਲਾਗਰ ਸਿੰਘ (ਜਹਾਂਗੀਰ) ਦੇ ਬਿਆਨਾਂ ਦੇ ਆਧਾਰ 'ਤੇ ਹਰਜਿੰਦਰ ਸਿੰਘ ਪੁੱਤਰ ਅਰਜਨ, ਕੁਲਦੀਪ ਕੌਰ ਅਤੇ ਅਮਿ੍ਤਦੀਪ ਸਿੰਘ ਵਾਸੀਅਨ ਜਹਾਂਗੀਰ ਦੇ ਖਿਲਾਫ ਵੱਖ-ਵੱਖ ਧਾਰਾਵਾਂ ਅਨੁਸਾਰ ਪਰਚਾ ਦਰਜ ਕਰਕੇ ਪੁਲਿਸ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |