22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਟਰੱਕ ਦੀ ਫੇਟ ਵੱਜਣ ਕਾਰਨ ਇਕ ਦੀ ਮੌਤ

Ad Position 21
No active advertisement
ਅਜੀਤ ਡੈਸਕ 26-04-2026
ਪਟਿਆਲਾ, 25 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਰਾਜਪੁਰਾ ਰੋਡ 'ਤੇ ਐਸ.ਡੀ.ਕੇ.ਐਸ. ਭਵਨ ਦੇ ਨਜ਼ਦੀਕ ਇਕ ਟਰੱਕ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ ਹੋ ਗਈ, ਜਿਸ 'ਤੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਵਲੋਂ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਸੋਹਣ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਿਤਾ ਜਸਬੀਰ ਸਿੰਘ ਸਕੂਟਰੀ 'ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਮੱਥਾ ਟੇਕਣ ਗਏ ਸੀ ਤਾਂ ਉਸ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦਾ ਟਰੱਕ ਨਾਲ ਐਕਸੀਡੈਂਟ ਹੋ ਗਿਆ ਹੈ | ਸੋਹਣ ਸਿੰਘ ਨੇ ਦੱਸਿਆ ਕਿ ਉਸ ਵਲੋਂ ਆਪਣੇ ਪਿਤਾ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਵਲੋਂ ਅਣਪਛਾਤੇ ਟਰੱਕ ਡਰਾਈਵਰ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਿਗਮ ਨੇ 63 ਲੱਖ ਦੀ ਆਪਣੀ ਨਵੀਂ 'ਪੋਕਲੇਨ' ਮਸ਼ੀਨ ਖਰੀਦੀ ਅਗਲੀ ਖ਼ਬਰ ਵਿਧਾਇਕ ਜੋੜਾਮਾਜਰਾ ਵਲੋਂ ਤਲਵੰਡੀ ਮਲਿਕ ਵਿਖੇ ਨਹਿਰੀ ਪਾਣੀ ਪਹੁੰਚਾਉਣ ਦਾ ਵੱਡਾ ਕੰਮ ਸ਼ੁਰੂ
Ad Position 24