22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਨਿਗਮ ਨੇ 63 ਲੱਖ ਦੀ ਆਪਣੀ ਨਵੀਂ 'ਪੋਕਲੇਨ' ਮਸ਼ੀਨ ਖਰੀਦੀ

Ad Position 21
No active advertisement
ਅਜੀਤ ਡੈਸਕ 26-04-2026
ਪਟਿਆਲਾ, 25 ਅਪ੍ਰੈਲ (ਅ.ਸ. ਆਹਲੂਵਾਲੀਆ)-ਪਟਿਆਲਾ ਨੂੰ ਸਾਫ਼-ਸੁਥਰਾ ਬਣਾਉਣ ਅਤੇ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਰੱਖਣ ਲਈ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਨੇ ਇਕ ਇਤਿਹਾਸਕ ਕਦਮ ਚੁੱਕਿਆ ਹੈ | ਨਗਰ ਨਿਗਮ ਪਟਿਆਲਾ ਨੇ ਪਹਿਲੀ ਵਾਰ ਆਪਣੀ ਨਵੀਂ ਪੋਕਲੇਨ ਮਸ਼ੀਨ ਖ਼ਰੀਦ ਲਈ ਹੈ, ਜਿਸ ਦੀ ਸ਼ੁਰੂਆਤ ਮੇਅਰ ਨੇ ਨਿਗਮ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮਿਲ ਕੇ ਕੀਤੀ | ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਨਗਰ ਨਿਗਮ ਵਲੋਂ ਨਦੀ-ਨਾਲਿਆਂ ਦੀ ਸਫ਼ਾਈ ਲਈ ਪ੍ਰਾਈਵੇਟ ਕੰਪਨੀਆਂ ਤੋਂ ਮਸ਼ੀਨਾਂ ਕਿਰਾਏ 'ਤੇ ਲਈਆਂ ਜਾਂਦੀਆਂ ਸਨ, ਜਿਸ ਲਈ ਲਗਭਗ 70 ਲੱਖ ਰੁਪਏ ਤੱਕ ਦਾ ਭਾਰੀ ਕਿਰਾਇਆ ਅਦਾ ਕਰਨਾ ਪੈਂਦਾ ਸੀ | ਹੁਣ ਨਿਗਮ ਨੇ ਸਿਰਫ 63 ਲੱਖ ਰੁਪਏ ਦੀ ਲਾਗਤ ਨਾਲ ਆਪਣੀ ਨਵੀਂ ਮਸ਼ੀਨ ਖ਼ਰੀਦ ਲਈ ਹੈ | ਇਸ ਨਾਲ ਨਾ ਸਿਰਫ ਸਰਕਾਰੀ ਖਜਾਨੇ ਦੀ ਬੱਚਤ ਹੋਵੇਗੀ, ਸਗੋਂ ਸਫ਼ਾਈ ਦਾ ਕੰਮ ਵੀ ਬਿਨਾਂ ਕਿਸੇ ਰੁਕਾਵਟ ਦੇ ਸਾਰਾ ਸਾਲ ਚੱਲ ਸਕੇਗਾ | ਇਹ ਮਸ਼ੀਨ ਆਧੁਨਿਕ ਤਕਨੀਕ ਨਾਲ ਲੈਸ ਹੈ ਅਤੇ ਇਸ ਦੀ ਖ਼ਾਸੀਅਤ ਇਹ ਹੈ ਕਿ ਇਹ 42 ਫੁੱਟ ਦੀ ਦੂਰੀ ਤੱਕ ਨਦੀਆਂ ਅਤੇ ਵੱਡੇ ਨਾਲਿਆਂ ਦੀ ਸਫ਼ਾਈ ਬੇਹੱਦ ਪ੍ਰਭਾਵਸ਼ਾਲੀ ਤਰੀਕੇ ਨਾਲ ਕਰ ਸਕਦੀ ਹੈ | ਮੇਅਰ ਨੇ ਕਿਹਾ ਕਿ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਵੱਡੇ ਨਾਲਿਆਂ ਅਤੇ ਨਦੀਆਂ 'ਚੋਂ ਗਾਰ ਕੱਢਣ ਲਈ ਇਹ ਮਸ਼ੀਨ ਮੀਲ ਦਾ ਪੱਥਰ ਸਾਬਤ ਹੋਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਵਿਚ ਮਦਦਗਾਰ ਰਹੇਗੀ | ਮੇਅਰ ਨੇ ਖ਼ੁਦ ਮੁਲਾਜਮਾਂ ਨਾਲ ਮਿਲ ਕੇ ਇਸ ਪ੍ਰੋਜੈਕਟ ਨੂੰ ਹਰੀ ਝੰਡੀ ਦਿੱਤੀ | ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਪਟਿਆਲਾ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਗਰ ਨਿਗਮ ਦੇ ਬੇੜੇ 'ਚ ਅਜਿਹੀਆਂ ਹੋਰ ਮਸ਼ੀਨਾਂ ਸ਼ਾਮਲ ਕੀਤੀਆਂ ਜਾਣਗੀਆਂ ਤਾਂ ਜੋ ਪਟਿਆਲਾ ਨੂੰ ਨੰਬਰ ਇਕ ਸ਼ਹਿਰ ਬਣਾਇਆ ਜਾ ਸਕੇ | ਇਸ ਮੌਕੇ ਨਗਰ ਨਿਗਮ ਦੇ ਸਿਹਤ ਸ਼ਾਖਾ ਅਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀ ਅਤੇ ਭਾਰੀ ਗਿਣਤੀ 'ਚ ਸਫ਼ਾਈ ਸੇਵਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਵਲੋਂ ਲੋੜਵੰਦ ਬੱਚਿਆਂ ਨੂੰ ਵੰਡੀਆਂ ਵਰਦੀਆਂ ਅਗਲੀ ਖ਼ਬਰ ਟਰੱਕ ਦੀ ਫੇਟ ਵੱਜਣ ਕਾਰਨ ਇਕ ਦੀ ਮੌਤ
Ad Position 24