23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਰਹੇੜੀ ਤੋਂ ਜਥਾ ਰਵਾਨਾ

Ad Position 21
No active advertisement
ਅਜੀਤ ਡੈਸਕ 26-04-2026
ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਅੱਜ ਚੇਅਰਮੈਨ ਅਤੇ ਬਲਾਕ ਪ੍ਰਧਾਨ ਸਨੌਰ ਹਰਪ੍ਰੀਤ ਸਿੰਘ ਘੁੰਮਣ ਵਲੋਂ ਪਿੰਡ ਕਰਹੇੜੀ ਤੋਂ ਸਰਪੰਚ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਹਰਪ੍ਰੀਤ ਸਿੰਘ ਘੁੰਮਣ ਨੇ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਪਰ ਹੁਣ ਸਾਡੀ ਸਰਕਾਰ ਨੇ ਉਨ੍ਹਾਂ ਦੇ ਸੁਪਨੇ ਸਾਕਾਰ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਇਕ ਬਹੁਤ ਹੀ ਨੇਕ ਉਪਰਾਲਾ ਹੈ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ (ਲੰਗਰ) ਅਤੇ ਆਉਣ-ਜਾਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ | ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਪ੍ਰੀਤ ਸਿੰਘ ਘੁੰਮਣ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਰਿਸ਼ੀ ਕਾਲੋਨੀ ਗੁਰਪ੍ਰੀਤ ਸਿੰਘ ਸਰਵਾਰਾ, ਰੀਟਾ ਰਾਣੀ ਬਲਾਕ ਸੰਮਤੀ ਮੈਂਬਰ, ਗੁਰਦੇਵ ਸਿੰਘ ਵਿਰਕ, ਮੋਹਣ ਸਿੰਘ, ਜਸਪ੍ਰੀਤ ਸਿੰਘ, ਹਰਦੀਪ ਸਿੰਘ, ਜਸਵੰਤ ਸਿੰਘ, ਪਾਲ ਸਿੰਘ, ਬਲਜੀਤ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਨੇ ਨਗਰ ਕੌਂਸਲ ਦੀ ਚੋਣ ਲੜਨ ਲਈ ਕੀਤੇ ਕਮਰਕੱਸੇ ਅਗਲੀ ਖ਼ਬਰ ਚੌਧਰੀ ਨਿਰਮਲ ਸਿੰਘ ਭੱਟੀਆਂ ਵਲੋਂ ਹਲਕਾ ਸਨੌਰ 'ਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਮੁਹਿੰਮ ਸ਼ੁਰੂ
Ad Position 24