ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਦੋਹਾਂ ਪਾਰਟੀਆਂ ਵਿਚਲੀ ਅੰਦਰੂਨੀ ਸਾਂਝ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਪਿੰਡ ਬਾਗ਼ ਸਿਕੰਦਰ ਵਿਖੇ ਪਿੰਡ ਵਾਸੀਆਂ ਨਾਲ ਕੀਤੀ ਅਹਿਮ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਨਾਗਰਾ ਨੇ ਦੱਸਿਆ ਕਿ ਜਿਨ੍ਹਾਂ ਰਾਜ ਸਭਾ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਸੀ, ਉਹ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਕੋਈ ਸਲਾਹ-ਮਸ਼ਵਰਾ ਕੀਤੇ ਬਿਨਾਂ ਕੀਤੀ ਗਈ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਇਹ ਨਿਯੁਕਤੀਆਂ ਸਿੱਧੇ ਤੌਰ 'ਤੇ ਭਾਜਪਾ ਦੇ ਇਸ਼ਾਰੇ 'ਤੇ ਹੋਈਆਂ ਲੱਗਦੀਆਂ ਹਨ, ਜਿਸ ਨਾਲ ਹੁਣ ਸਾਰੀ ਸਥਿਤੀ ਸਾਫ਼ ਹੋ ਗਈ ਹੈ | ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਆਧਾਰ ਲਗਾਤਾਰ ਕਮਜ਼ੋਰ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਆਗੂ ਵੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਲਈ ਇਹ ਸਥਿਤੀ ਸ਼ੁੱਭ ਸੰਕੇਤ ਹੈ | ਕਿਉਂਕਿ ਜੋ ਲੋਕ ਪਹਿਲਾਂ ਹੋਰ ਪਾਰਟੀਆਂ ਖ਼ਿਲਾਫ਼ ਭਰਮ ਪੈਦਾ ਕਰ ਰਹੇ ਸਨ, ਉਨ੍ਹਾਂ ਦਾ ਅਸਲੀ ਚਿਹਰਾ ਹੁਣ ਲੋਕਾਂ ਸਾਹਮਣੇ ਆ ਗਿਆ ਹੈ | ਇਸ ਮੌਕੇ 'ਤੇ ਹਰਭਿੰਦਰ ਸਿੰਘ ਸਾਬਕਾ ਸਰਪੰਚ, ਸਾਬਕਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਹਰਮੇਸ਼ ਸਿੰਘ ਸਰਪੰਚ, ਪਰਮਜੀਤ ਸਿੰਘ ਪੰਮਾ, ਕੁਲਦੀਪ ਸਿੰਘ, ਜਸਪਾਲ ਸਿੰਘ, ਹਰਪ੍ਰੀਤ ਸਿੰਘ, ਬਿੱਲੂ, ਕੁਲਵੀਰ ਨੰਬਰਦਾਰ, ਸੁਖਪਾਲ ਨੰਬਰਦਾਰ, ਜਗਦੀਪ ਸਿੰਘ, ਰਾਜਵਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਸਰਬਜੀਤ ਸਿੰਘ, ਸਿਮਰਨ ਸਿੰਘ ਰੰਧਾਵਾ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਭਿੰਦਰ ਸਿੰਘ, ਸ਼ਿੰਦਰ ਸਿੰਘ, ਅਮਨਦੀਪ ਸਿੰਘ, ਮੇਜਲ ਸਿੰਘ, ਕੁਲਵੀਰ ਸਿੰਘ, ਜਿੰਦਰ ਮੁੰਡੀ, ਜਸ਼ਨਪ੍ਰੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਕੌਰ, ਅਮਰਜੀਤ ਕੌਰ, ਰੁਪਿੰਦਰ ਕੌਰ, ਰਮਨਜੀਤ ਕੌਰ, ਕਰਮਜੀਤ ਕੌਰ, ਕੇਸਰੋ ਕੌਰ, ਸ਼ਿੰਦਰ ਕੌਰ, ਬਲਜਿੰਦਰ ਸਿੰਘ, ਸਤਨਾਮ ਕੌਰ, ਬਲਜੀਤ ਕੌਰ, ਮਨਜੀਤ ਕੌਰ, ਸਰਬਜੀਤ ਕੌਰ ਅਤੇ ਮੁਖਤਿਆਰ ਕੌਰ ਆਦਿ ਹਾਜ਼ਰ ਸਨ |