23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਦੇਵੀਗੜ੍ਹ 'ਚ 1.25 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 26-04-2026
ਦੇਵੀਗੜ੍ਹ, 25 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ 'ਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਨਗਰ ਕੌਂਸਲ ਦੇਵੀਗੜ੍ਹ ਦੀ ਪ੍ਰਧਾਨ ਬੀਬੀ ਸ਼ਵਿੰਦਰ ਕੌਰ ਧੰਜੂ ਵਲੋਂ ਸਾਂਝੇ ਤੌਰ 'ਤੇ ਇਕ ਅਹਿਮ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਨੇ ਨਗਰ ਕੌਂਸਲ ਦਫ਼ਤਰ ਦੇ ਨੇੜੇ ਲਗਭਗ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੜਕ ਦਾ ਰਸਮੀ ਨੀਂਹ ਪੱਥਰ ਰੱਖਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਸੜਕਾਂ ਦੀ ਮਜ਼ਬੂਤੀ ਅਤੇ ਬੁਨਿਆਦੀ ਢਾਂਚੇ 'ਚ ਸੁਧਾਰ ਕਰਨਾ ਮੌਜੂਦਾ ਸਰਕਾਰ ਦੀ ਮੁੱਖ ਤਰਜੀਹ ਹੈ | ਉਨ੍ਹਾਂ ਦੱਸਿਆ ਕਿ ਇਹ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਸੀ, ਜਿਸ ਕਾਰਨ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਸ ਦੇ ਨਿਰਮਾਣ ਨਾਲ ਨਾ ਸਿਰਫ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਇਲਾਕੇ ਦੀ ਨੁਹਾਰ ਵੀ ਬਦਲੇਗੀ | ਨਗਰ ਕੌਂਸਲ ਪ੍ਰਧਾਨ ਸ਼ਵਿੰਦਰ ਕੌਰ ਧੰਜੂ ਨੇ ਭਰੋਸਾ ਦਿੱਤਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਦਾ ਬਰਾਬਰ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਕਈ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਆਧੁਨਿਕ ਸਹੂਲਤਾਂ ਮਿਲ ਸਕਣ | ਇਸ ਮੌਕੇ ਬਲਦੇਵ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਬੂਟਾ ਸਿੰਘ ਈ.ਓ., ਰਾਜਾ ਧੰਜੂ ਦੇਵੀਗੜ੍ਹ, ਕਰਮਜੀਤ ਸਿੰਘ, ਲਾਡੀ ਮਹਿਰਾ, ਬੂਟਾ ਸਿੰਘ ਥਿੰਦ, ਬਲਿਹਾਰ ਰਾਮ, ਪ੍ਰੇਮ ਸਿੰਘ ਖਾਨੇਜਾ, ਰਾਜਪਾਲ ਸਿੰਘ, ਸੁਖਵਿੰਦਰ ਸਿੰਘ, ਜੇ.ਈ. ਕੁਲਜਿੰਦਰ ਸਿੰਘ, ਏ.ਐੱਮ.ਈ. ਅਮਿਤ ਕੁਮਾਰ ਹਾਜ਼ਰ ਸਨ | ਸਥਾਨਕ ਨਿਵਾਸੀਆਂ ਅਤੇ ਵਪਾਰ ਵਿੰਗ ਦੇ ਪ੍ਰਧਾਨ ਵੇਦ ਪ੍ਰਕਾਸ਼ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹਡਾਣਾ ਅਤੇ ਬੀਬੀ ਧੰਜੂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੋਰੋਨਾ ਮਗਰੋਂ ਪ੍ਰਾਈਵੇਟ ਬੱਸ ਟਰਾਂਸਪੋਰਟ 'ਤੇ ਦੂਸਰਾ ਝਟਕਾ ਆਧਾਰ ਕਾਰਡ ਸਹੂਲਤ ਅਗਲੀ ਖ਼ਬਰ ਪੰਜਾਬ ਕਾਲਜ ਆਫ ਐਜੂਕੇਸ਼ਨ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ
Ad Position 24