ਪਾਤੜਾਂ, 26 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਹਿਰ ਸਾਹਿਬ ਦੇ ਸੀ.ਬੀ.ਐਸ.ਈ. ਬੋਰਡ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਸਰਬਜੀਤ ਸਿੰਘ ਅਤੇ ਵਾਈਸ ਪਿ੍ੰਸੀਪਲ ਸਪਨਾ ਰਾਣੀ ਨੇ ਦੱਸਿਆ ਕਿ ਇਸ ਸਾਲ ਸੀ.ਬੀ.ਐਸ.ਈ. ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਹਿਰ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਅੰਸ਼ਦੀਪ ਸਿੰਘ ਨੇ 92.4 ਫ਼ੀਸਦੀ, ਮੰਨਤ ਰਾਜ ਕੌਰ ਨੇ 85.2 ਫ਼ੀਸਦੀ ਅਤੇ ਹਰਪ੍ਰੀਤ ਕੌਰ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਸਕੂਲ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਸਕੂਲ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਵਧੀਆ ਨਤੀਜਿਆਂ ਕਰ ਕੇ ਸ੍ਰੀ ਗੁਰੂ ਤੇਗ਼ ਬਹਾਦਰ ਸਕੂਲ ਬਹਿਰ ਸਾਹਿਬ ਦੇ ਚੇਅਰਮੈਨ ਬਾਬਾ ਕਾਬਲ ਸਿੰਘ, ਪਿ੍ੰਸੀਪਲ ਸਰਬਜੀਤ ਸਿੰਘ ਅਤੇ ਵਾਈਸ ਪਿ੍ੰਸੀਪਲ ਸਪਨਾ ਰਾਣੀ ਨੇ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਬੱਚਿਆਂ ਅਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |