26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭਗਵੰਤ ਸਿੰਘ ਮਾਨ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣ-ਗੋਪਾਲ ਸ਼ਰਮਾ

Ad Position 21
No active advertisement
ਅਜੀਤ ਡੈਸਕ 27-04-2026
ਸਮਾਣਾ, 26 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਅਕਾਲੀ ਦਲ (ਬ) ਦੇ ਬੁਲਾਰੇ ਗੋਪਾਲ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ | ਉਨ੍ਹਾਂ ਆਖਿਆ ਕਿ ਆਪ ਦੇ ਛੇ ਰਾਜ ਸਭਾ ਮੈਂਬਰ ਜਿਨ੍ਹਾਂ ਨੂੰ ਪੰਜਾਬ ਵਿਚੋਂ ਰਾਜ ਸਭਾ ਮੈਂਬਰ ਬਣਾ ਕੇ ਭੇਜਿਆ ਸੀ, ਦਾ ਭਾਜਪਾ ਵਿਚ ਚਲੇ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦਾ ਭਰੋਸਾ ਗਵਾ ਚੁੱਕੀ ਹੈ | ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਸ ਸਮੇਂ ਹੀ ਸਖ਼ਤ ਵਿਰੋਧ ਕੀਤਾ ਸੀ ਜਦੋਂ 'ਆਪ' ਨੇ ਉਹ ਵਿਅਕਤੀ ਰਾਜ ਸਭਾ ਵਿਚ ਭੇਜੇ ਸਨ ਜਿਨ੍ਹਾਂ ਨੂੰ ਪੰਜਾਬ ਦੇ ਹਿਤਾਂ ਨਾਲ ਕੋਈ ਸਰੋਕਾਰ ਨਹੀਂ ਸੀ | ਉਨ੍ਹਾਂ ਆਖਿਆ ਕਿ 'ਆਪ' ਦੇ ਰਾਜ ਸਭਾ ਦੇ ਮੈਂਬਰਾਂ ਦਾ ਭਾਜਪਾ ਵਿਚ ਜਾਣਾ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਸਗੋਂ ਵਪਾਰੀ ਨਾਲ ਧੋਖਾ ਹੋਇਆ ਹੈ ਜੋ ਸਿਆਸਤ ਵਿਚ ਵੀ ਵਪਾਰ ਕਰਦਾ ਹੈ | ਇਸ ਮੌਕੇ ਹੀਰਾ ਸਿੰਘ ਕੋਮਲ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਅਤੇ ਰਣਜੋਧ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਆਉਣ ਵਾਲੀ ਸਰਕਾਰ ਭਾਜਪਾ ਦੀ ਹੋਵੇਗੀ-ਐਡ. ਧਨੋਆ ਅਗਲੀ ਖ਼ਬਰ ਮਹੰਤ ਖਨੌੜਾ ਪਟਿਆਲਾ ਦਿਹਾਤੀ ਲਈ ਕਾਂਗਰਸ ਦੇ ਮਜ਼ਬੂਤ ਦਾਅਵੇਦਾਰ-ਨਾਹਰ ਸਿੰਘ ਖਰੌੜ
Ad Position 24