ਸਮਾਣਾ, 26 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਸੀਨੀਅਰ ਐਡਵੋਕੇਟ ਬਲਵੀਰ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਦੇ ਲੋਕ ਭਿ੍ਸ਼ਟ ਸਰਕਾਰਾਂ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਪਹਿਲਾਂ ਅਕਾਲੀ ਦਲ, ਕਾਂਗਰਸੀ ਸਰਕਾਰਾਂ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਹਰ ਪਾਸੋਂ ਦੁਖੀ ਹਨ | ਨਸ਼ਾ, ਬੇਰੁਜ਼ਗਾਰੀ ਤੇ ਅਪਰਾਧ ਲਗਾਤਾਰ ਵੱਧ ਰਹੇ ਹਨ | ਜਿਸ ਕਾਰਨ ਹੁਣ ਪੰਜਾਬ ਦੇ ਲੋਕਾਂ ਨੂੰ ਭਾਜਪਾ ਸਰਕਾਰ ਤੋਂ ਪੂਰੀਆਂ ਉਮੀਦਾਂ ਹਨ ਤੇ ਲੋਕ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਭਾਜਪਾ ਦੀ ਬਣੇਗੀ | ਕਿਸਾਨਾਂ ਸਮੇਤ ਹਰ ਵਰਗ ਦੀ ਖ਼ੁਸ਼ਹਾਲੀ ਹੋਵੇਗੀ, ਨਸ਼ਾ ਤੇ ਬੇਰੁਜ਼ਗਾਰੀ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ |