26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਵਿਦਾਇਗੀ ਪਾਰਟੀ

Ad Position 21
No active advertisement
ਅਜੀਤ ਡੈਸਕ 27-04-2026
ਦੇਵੀਗੜ੍ਹ, 26 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਡਾ. ਮਨਪ੍ਰੀਤ ਕੌਰ ਦੀ ਨਿਗਰਾਨੀ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਬੀ.ਏ. ਭਾਗ ਦੂਜਾ ਦੇ ਵਿਦਿਆਰਥੀਆਂ ਵਲੋਂ ਬੀ.ਏ. ਭਾਗ ਤੀਜਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕੀਤੀ ਗਈ | ਇਸ ਮੌਕੇ ਕਾਲਜ ਦੇ ਇੰਚਾਰਜ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਅਧਿਆਪਕਾਂ ਅਤੇ ਚੰਗੇ ਵਿਦਿਆਰਥੀਆਂ ਸਦਕਾ ਹੀ ਬੁਲੰਦੀਆਂ ਛੂੰਹਦੀਆਂ ਹਨ | ਇਸ ਮੌਕੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀ ਕਿਸੇ ਵੀ ਸੰਸਥਾ ਦਾ ਸਰਮਾਇਆ ਹੁੰਦੇ ਹਨ | ਜਦੋਂ ਵਿਦਿਆਰਥੀ ਕਿਸੇ ਕਾਲਜ ਵਿਚੋਂ ਉਚ-ਸਿਖਿਆ ਗ੍ਰਹਿਣ ਕਰਕੇ ਜੀਵਨ ਵਿਚ ਕਾਮਯਾਬੀ ਹਾਸਲ ਕਰਦੇ ਹਨ ਤਾਂ ਇਸ ਤੋਂ ਵੱਡੀ ਮਾਣ ਵਾਲੀ ਗਲ ਇਕ ਅਧਿਆਪਕ ਲਈ ਹੋਰ ਨਹੀਂ ਹੁੰਦੀ | ਇਸ ਦੌਰਾਨ ਵਿਦਿਆਰਥੀਆਂ ਦੇ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜਾਣ-ਪਛਾਣ ; ਕਲਾਤਮਕ ਪੇਸ਼ਕਾਰੀ, ਸਵਾਲ-ਜਵਾਬ ਆਦਿ ਸ਼ਾਮਿਲ ਸਨ | ਇਨ੍ਹਾਂ ਮੁਕਾਬਲਿਆਂ ਦੌਰਾਨ ਲੜਕਿਆਂ ਵਿਚੋਂ ਬੀ.ਏ. (ਭਾਗ ਤੀਜਾ) ਦਾ ਵਿਦਿਆਰਥੀ ਲਵਪ੍ਰੀਤ ਸਿੰਘ 'ਮਿਸਟਰ ਫੇਅਰਵੈੱਲ' ਚੁਣਿਆ ਗਿਆ | ਇਸੇ ਤਰ੍ਹਾਂ ਲੜਕੀਆਂ ਵਿਚੋਂ ਵਿਦਿਆਰਥਣ ਪਰਨੀਤ ਕੌਰ 'ਮਿਸ ਫੇਅਰਵੈੱਲ' ਚੁਣੀ ਗਈ | ਸਮਾਰੋਹ ਦੌਰਾਨ ਜੱਜਮੈਂਟ ਕਰਨ ਦੀ ਭੂਮਿਕਾ ਡਾ. ਹਰਜੀਤ ਕੌਰ ਅਤੇ ਪ੍ਰੋ. ਜਸਵੀਰ ਕੌਰ ਨੇ ਨਿਭਾਈ | ਸਟੇਜ ਸੰਚਾਲਨ ਦੀ ਭੂਮਿਕਾ ਮਨਪ੍ਰੀਤ ਕੌਰ ਅਤੇ ਨੈਨਸੀ ਨੇ ਨਿਭਾਈ | ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਅਤੇ ਪ੍ਰਬੰਧਕੀ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆਂ ਵਲੋਂ ਬਾਬਾ ਭੋਲਾ ਰਾਮ ਦੀ ਸਮਾਧ 'ਤੇ ਕੀਤਾ ਭੰਡਾਰਾ ਅਗਲੀ ਖ਼ਬਰ ਭਗਵੰਤ ਸਿੰਘ ਮਾਨ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣ-ਗੋਪਾਲ ਸ਼ਰਮਾ
Ad Position 24