ਪਟਿਆਲਾ, 26 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਨਰੜੂ ਲਾਗੇ ਜਾ ਰਹੇ ਇਕ ਸਾਈਕਲ ਸਵਾਰ ਨੂੰ ਇਕ ਕਾਰ ਚਾਲਕ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਮਿ੍ਤਕ ਦੀ ਪਹਿਚਾਣ ਪ੍ਰਕਾਸ਼ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ | ਇਸ ਸੰਬੰਧੀ ਭੁਪਿੰਦਰ ਸਿੰਘ ਨੇ ਥਾਣਾ ਸਦਰ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਿਤਾ ਸ਼ਾਮੀਂ 6.30 ਵਜੇ ਦੇ ਕਰੀਬ ਪਿੰਡ ਨਰੜੂ ਨੇੜੇ ਸਾਈਕਲ 'ਤੇ ਜਾ ਰਹੇ ਸੀ, ਇਸ ਦੌਰਾਨ ਕਿਸੇ ਅਣਪਛਾਤੇ ਕਾਰ ਚਾਲਕ ਨੇ ਉਨ੍ਹਾਂ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ | ਇਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |