27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸ਼ਵੇਤਾ ਵਰਮਾ ਵਲੋਂ ਵਾਰਡ ਨੰਬਰ 3 ਤੋਂ ਚੋਣ ਲੜਨ ਸੰਬੰਧੀ ਸਰਗਰਮੀਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 27-04-2026
ਪਾਤੜਾਂ 26 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਨੂੰ ਲੈ ਕੇ ਵਾਰਡ ਨੰਬਰ 3 ਤੋਂ ਸ਼ਵੇਤਾ ਵਰਮਾ ਪਤਨੀ ਅੰਮਿ੍ਤ ਨਾਲ ਰਿਸ਼ੂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਿਸ ਦੇ ਤਹਿਤ ਉਨ੍ਹਾਂ ਵਲੋਂ ਅੱਜ ਵਾਰਡ ਨੰਬਰ 3 ਦੇ ਵੱਖ-ਵੱਖ ਆਗੂਆਂ ਅਤੇ ਜ਼ਿਲ੍ਹਾ ਪਰਿਸ਼ਦ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੀ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਸੰਬੰਧੀ ਚਰਚਾ ਕੀਤੀ | ਇਸ ਸੰਬੰਧੀ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਕਿਹਾ ਕਿ ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਸਬੰਧੀ ਸ੍ਰੋਮਣੀ ਅਕਾਲੀ ਦਲ ਦੀ ਟਿਕਟ ਲੈਣ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਇਸ ਸੰਬੰਧੀ ਬਰੀਕੀ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਾਫ਼ ਸੁਥਰੀ ਛਵੀ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਪਾਤੜਾਂ ਦੀਆਂ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰ ਸਕਣ | ਜਥੇਦਾਰ ਲਾਲਵਾ ਨੇ ਕਿਹਾ ਕਿ ਸ਼ਵੇਤਾ ਵਰਮਾ ਅਤੇ ਉਨ੍ਹਾਂ ਦੇ ਪਤੀ ਅੰਮਿ੍ਤ ਲਾਲ ਰਿਸ਼ੂ ਮਿਹਨਤੀ ਵਰਕਰ ਹਨ ਅਤੇ ਨੌਜਵਾਨ ਹਨ ਜੋ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੇ ਢੰਗ ਨਾਲ ਹੱਲ ਕਰਵਾ ਸਕਦੇ ਹਨ | ਇਸ ਮੌਕੇ ਅੰਮਿ੍ਤ ਲਾਲ ਰਿਸ਼ੂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਨਗਰ ਕੌਂਸਲ ਪਾਤੜਾਂ ਵਾਰਡ ਨੰਬਰ ਤਿੰਨ ਤੋਂ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਸਖ਼ਤ ਮਿਹਨਤ ਸਦਕਾ ਇਹ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ ਅਤੇ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ | ਇਸ ਮੌਕੇ ਇੱਥੇ ਸ਼ਵੇਤਾ ਵਰਮਾ, ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਜੋਗਾ ਸਿੰਘ ਸਿੱਧੂ, ਅਸ਼ੋਕ ਕੁਮਾਰ ਵਰਮਾ, ਰਘੂ ਵਰਮਾ, ਰਾਜ ਕੁਮਾਰ ਵਰਮਾ, ਬਿ੍ਜ ਵਰਮਾ, ਦਵਿੰਦਰ ਵਰਮਾ, ਕਿ੍ਸ਼ਨ ਲਾਲ ਵਰਮਾ, ਲੱਕੀ ਵਰਮਾ, ਰਮਣ ਵਰਮਾ, ਸਾਗਰ ਵਰਮਾ, ਸਤਿੰਦਰ ਸਿੰਘ ਸੰਧੂ, ਵਿਨੀਤ ਵਰਮਾ,
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਕਾਰਨ ਇਨਵਰਟਰਾਂ ਨੇ ਖੜ੍ਹੇ ਕੀਤੇ ਹੱਥ ਅਗਲੀ ਖ਼ਬਰ ਉੱਘੇ ਸਿੱਖ ਪ੍ਰਚਾਰਕ ਭਾਈ ਭਰਭੂਰ ਸਿੰਘ ਅਕਾਲ ਚਲਾਣਾ ਕਰ ਗਏ
Ad Position 24