20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਾਤੜਾਂ ਨਗਰ ਕੌਂਸਲ ਚੋਣਾਂ ਲੜਨ ਲਈ ਅਕਾਲੀ ਦਲ ਦੇ ਹੌਸਲੇ ਬੁਲੰਦ-ਮੱਲ੍ਹੀ

Ad Position 21
No active advertisement
ਅਜੀਤ ਡੈਸਕ 28-04-2026
ਪਾਤੜਾਂ, 27 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਂਸਲ ਪਾਤੜਾਂ ਦੀਆਂ ਚੋਣ ਲੜਨ ਲਈ ਅਕਾਲੀ ਦਲ ਵਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਵਾਰਡਾਂ ਵਿਚ ਅਕਾਲੀ ਆਗੂਆਂ ਨਾਲ ਹਲਕਾ ਮੁਖੀ ਕਬੀਰ ਦਾਸ ਅਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਹਰਿਆਊ ਦੀ ਅਗਵਾਈ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਚੋਣਾਂ ਲੜਨ ਲਈ ਅਕਾਲੀ ਦਲ ਦੇ ਹੌਸਲੇ ਬੁਲੰਦ ਹਨ ਅਤੇ ਸਾਰੇ ਵਾਰਡਾਂ ਵਿਚ ਪਾਰਟੀ ਦੇ ਉਮੀਦਵਾਰ ਜਿੱਤ ਹਾਸਲ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਮੁੱਖ ਬੁਲਾਰੇ ਅਜੈਬ ਸਿੰਘ ਮੱਲ੍ਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਜਿੱਤੇ ਬਹੁਤੇ ਕਾਂਗਰਸੀ ਕੌਂਸਲਰਾਂ ਵਿਚੋਂ ਕਈਆਂ ਨੇ ਆਮ ਆਦਮੀ ਪਾਰਟੀ ਦੀ ਸਰਪ੍ਰਸਤੀ ਹਾਸਲ ਕਰਕੇ 5 ਸਾਲ ਨਗਰ ਕੌਂਸਲ ਪਾਤੜਾਂ ਵਿਚ ਅਹੁਦੇਦਾਰੀਆਂ ਕਾਇਮ ਰੱਖੀਆਂ ਅਤੇ ਸ਼ਹਿਰ ਵਿਚ ਬਹੁਤ ਸਾਰੇ ਕੰਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸ਼ਹਿਰ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਹੋਏ | ਸ਼ਹਿਰ ਦੀਆਂ ਸਾਰੀਆਂ ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਜੋ ਵੀ ਵਿਕਾਸ ਕਾਰਜ ਹੋਏ ਹਨ ਉਹ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਕੀਤੇ ਗਏ ਹਨ ਜਿਸ ਕਰਕੇ ਹਾਰ ਦੇ ਡਰੋਂ ਸੱਤਾਧਾਰੀ ਪਾਰਟੀ ਵਲੋਂ ਸ਼ਹਿਰ ਦੇ ਵਾਰਡਾਂ ਦੀ ਆਪਣੀ ਮਰਜ਼ੀ ਨਾਲ ਭੰਨਤੋੜ ਕੀਤੀ ਗਈ ਹੈ ਅਤੇ ਇਕ ਵਾਰਡ 'ਚੋਂ ਚੁੱਕ ਕੇ ਦੂਜੇ ਵਾਰਡਾਂ ਵਿਚ ਸ਼ਾਮਿਲ ਕੀਤੇ ਗਏ ਵਾਰਡਾਂ ਦੇ ਵੋਟਰਾਂ ਦੇ ਆਧਾਰ ਕਾਰਡ ਤੇ ਉਨ੍ਹਾਂ ਦਾ ਅਡਰੈਸ ਬਦਲ ਜਾਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਇਸ ਦਾ ਜਵਾਬ ਆ ਰਹੀ ਇਸ ਨਗਰ ਕੌਂਸਲ ਚੋਣ ਵਿਚ ਵੋਟਰਾਂ ਵਲੋਂ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਵਿਚੋਂ ਹਜ਼ਾਰ ਰੁਪਿਆ ਹਰ ਔਰਤ ਨੂੰ ਨਹੀਂ ਦਿੱਤਾ ਗਿਆ ਹੈ ਅਤੇ ਬਾਕੀ ਸ਼ੁਰੂ ਕੀਤੀਆਂ ਗਈਆਂ ਸਹੂਲਤਾਂ ਸਿਰਫ਼ ਖਾਨਾਪੂਰਤੀ ਬਣ ਕੇ ਰਹਿ ਗਈਆਂ ਹਨ ਜਿਸ ਕਰਕੇ ਵੋਟਰਾਂ 'ਚ ਸਰਕਾਰ ਦੇ ਖ਼ਿਲਾਫ਼ ਭਾਰੀ ਰੋਸ ਹੈ | ਇਸ ਮੌਕੇ ਸੁਰਜੀਤ ਸਿੰਘ, ਜਸਪਾਲ ਸਿੰਘ, ਨਰਿੰਦਰ ਸਿੰਘ ਬਜਾਜ, ਮੰਗੂ ਰਾਮ, ਪਿਆਰਾ ਸਿੰਘ ਪੱਪੂ, ਹਰਦੀਪ ਸਿੰਘ, ਬੂਟਾ ਸਿੰਘ ਬੱਤਰਾ, ਦਰਬਾਰਾ ਸਿੰਘ ਅਤੇ ਮੱਖਣ ਸਿੰਘ ਸੰਧੂ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੰਸਥਾ ਦੇ ਮੈਂਬਰਾਂ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਮਾਤਾ ਦੀ ਚੌਂਕੀ <br/>
Ad Position 24