20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡਾਂ ਵਿਚ 15 ਕਰੋੜ ਰੁਪਏ ਤੋਂ ਵੱਧ ਦੇ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦੀ ਸ਼ੁਰੂਆਤ

Ad Position 21
No active advertisement
ਸਮਾਣਾ-ਸਹਿਜਪੁਰ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ | ਤਸਵੀਰ : ਪ੍ਰੀਤਮ ਸਿੰਘ ਨਾਗੀ <br/> 28-04-2026
ਸਮਾਣਾ, 27 ਅਪ੍ਰੈਲ (ਸਾਹਿਬ ਸਿੰਘ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਵਿਚ ਲਗਭਗ 15.40 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕਾਂ ਦੇ ਨਵੀਨੀਕਰਨ ਦੇ ਕਾਰਜ ਸ਼ੁਰੂ ਕਰਵਾਏ ਗਏ, ਜਿਸ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ | ਸ. ਬਰਸਟ ਵਲੋਂ ਸਮਾਣਾ-ਪਾਤੜਾਂ ਰੋਡ ਤੋਂ ਸਹਿਜਪੁਰ ਕਲਾਂ ਤੱਕ 2.31 ਕਿੱਲੋਮੀਟਰ ਲੰਬੀ ਸੜਕ ਅਤੇ ਸਮਾਣਾ-ਭਵਾਨੀਗੜ੍ਹ ਰੋਡ ਤੋਂ ਸਮਾਣਾ ਕੁਲਾਰਾਂ ਰੋਡ ਵਾਇਆ ਸਹਿਜਪੁਰ ਕਲਾਂ ਸਮੇਤ ਲਿੰਕ ਜੰਡਸਰ 9.22 ਕਿੱਲੋਮੀਟਰ ਲੰਬਾਈ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ | ਇਹ ਸੜਕਾਂ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣਗੀਆਂ | ਪਟਿਆਲਾ-ਸਮਾਣਾ ਸੜਕ ਤੋਂ ਪਟਿਆਲਾ-ਸੰਗਰੂਰ ਰੋਡ ਵਾਈਆ ਪਹਾੜਪੁਰ ਤੱਕ ਕੁੱਲ 5.70 ਕਿੱਲੋਮੀਟਰ ਲੰਬਾਈ ਵਾਲੀ ਸੜਕ ਦੇ ਨਵੀਨੀਕਰਨ ਦਾ ਕਾਰਜ ਸ਼ੁਰੂ ਕਰਵਾਇਆ ਗਿਆ, ਜਿਸ ਤੇ ਲਗਭਗ 3.41 ਕਰੋੜ ਰੁਪਏ ਦੀ ਲਾਗਤ ਆਵੇਗੀ | ਪਟਿਆਲਾ-ਸੰਗਰੂਰ ਸੜਕ (ਸੈਂਸਰਵਾਲ) ਤੋਂ ਖੇੜੀ ਮੱਲਾਂ ਸਮੇਤ ਸੰਪਰਕ ਸੜਕ ਤਰੌੜਾ ਕਲਾਂ ਤੱਕ 4.66 ਕਿੱਲੋਮੀਟਰ ਲੰਬੀ ਸੜਕ ਦੇ ਨਵੀਨੀਕਰਨ ਦੇ ਕਾਰਜ ਦੀ ਸ਼ੁਰੂਆਤ ਕਰਵਾਈ | ਇਹ ਲਗਭਗ 2.39 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ | ਬਰਸਟ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਵਲੋਂ ਇਨ੍ਹਾਂ ਸੜਕਾਂ ਨੂੰ ਬਣਵਾਉਣ ਲਈ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ | ਇਨ੍ਹਾਂ ਸੜਕਾਂ ਦੇ ਬਣਨ ਨਾਲ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ, ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਜਗਤਾਰ ਸਿੰਘ ਮਣਕੂ, ਹਰਸ਼ਵਿੰਦਰ ਸਿੰਘ, ਕੁਲਦੀਪ ਸਿੰਘ ਵਿਰਕ ਹਲਕਾ ਸਮਾਣਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜਸਬੀਰ ਸਿੰਘ ਤਰੈਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਦਰਬਾਰਾ ਸਿੰਘ ਬਲਾਕ ਸੰਮਤੀ ਮੈਂਬਰ, ਬਲਕਾਰ ਸਿੰਘ ਬਲਾਕ ਸੰਮਤੀ ਮੈਂਬਰ, ਬਲਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਰਾਮ ਸਿੰਘ ਸਰਪੰਚ ਫ਼ਤਿਹਪੁਰ, ਗਿੰਨੀ ਖੰਗੂੜਾ, ਜਸਪਾਲ ਸਿੰਘ ਸਾਬਕਾ ਸਰਪੰਚ ਸੈਂਸਰਵਾਲ, ਸ਼ੇਰ ਸਿੰਘ ਸਰਪੰਚ ਖੇੜੀਮੱਲਾ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੌਛੀ, ਸੁਖਦੇਵ ਸਿੰਘ ਨੰਬਰਦਾਰ, ਗੁਰਮੇਲ ਸਿੰਘ ਜੈਲਦਾਰ, ਨਰਿੰਦਰ ਸਿੰਘ ਸਰਪੰਚ ਬਰਸਟ, ਪਰਗਟ ਸਿੰਘ ਸਰਪੰਚ ਢਕੜੱਬਾ, ਗੁਰਪ੍ਰੀਤ ਸਿੰਘ ਸਰਪੰਚ ਸਹਿਜਪੁਰ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਗੁਰਪਿਆਰ ਨਵਾਂਗਾਓਾ, ਜਸਪਾਲ ਬੀਬੀਪੁਰ ਅਤੇ ਡਾ. ਹਰਮੇਸ਼ ਸਮੇਤ ਸੈਂਕੜੇ ਦੀ ਗਿਣਤੀ ਵਿਚ ਲੋਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੱਡੇ ਸਫਲਤਾ ਦੇ ਝੰਡੇ, ਸਾਲ 2025 ਵਿਚ 1300 ਰਾਸ਼ਟਰੀ ਅਤੇ ਅੰਤਰਰਾਸ਼ਟਰੀ... ਅਗਲੀ ਖ਼ਬਰ ਦਰਸ਼ਨ ਮਿੱਤਲ ਦੇ ਸਿਰ 'ਤੇ ਸਜਿਆ ਅਗਰਵਾਲ ਧਰਮਸ਼ਾਲਾ ਤੇ ਸਕੂਲ ਕਮੇਟੀ ਦੀ ਪ੍ਰਧਾਨਗੀ ਦਾ ਤਾਜ
Ad Position 24