21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕਾਂਗਰਸ ਵਲੋਂ ਕਾਂਗੜਾ ਵਿਖੇ ਜ਼ਿਲ੍ਹਾ ਪ੍ਰਧਾਨਾਂ ਨੂੰ ਮਿਸ਼ਨ-2027 ਲਈ ਕਰਵਾਈ ਜਾ ਰਹੀ ਹੈ ਤਿਆਰੀ

Ad Position 21
No active advertisement
ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਕੇਸੀ ਵੇਨੂ ਗੋਪਾਲ ਨਾਲ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ ਸਾਥੀ ਜ਼ਿਲ੍ਹਾ ਪ੍ਰਧਾਨ | ਅਜੀਤ ਤਸਵੀਰ <br/> 28-04-2026
ਪਟਿਆਲਾ, 27 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਨੇ ਜਿੱਥੇ ਕਮਰਕੱਸੇ ਕਰ ਲਏ ਹਨ ਉੱਥੇ ਹੀ ਕਾਂਗੜਾ ਵਿਚ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਇਕ ਕੈਂਪ ਵਿਚ ਮਿਸ਼ਨ 2027 ਲਈ 10 ਦਿਨਾਂ ਟਰੇਨਿੰਗ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ | ਇਸ ਕੈਂਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕਾਂਗਰਸ ਪਾਰਟੀ ਦੇ ਪ੍ਰਧਾਨਾਂ ਸਮੇਤ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵੀ ਸ਼ਾਮਿਲ ਹਨ |
ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਪਾਰਟੀ ਵਲੋਂ ਸੰਗਠਨ ਸਿਰਜਣ ਅਭਿਆਨ ਚਲਾਇਆ ਗਿਆ ਹੈ, ਜਿਸ ਤਹਿਤ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਮਜ਼ਬੂਤ ਬਣਾਉਣ ਲਈ ਸਿਆਸਤ ਦੇ ਨਵੇਂ ਗੁਰ ਸਿਖਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਲਾਮਬੱਧ ਕਰਕੇ ਕਾਂਗਰਸ ਪਾਰਟੀ ਨਾਲ ਜੋੜ ਕੇ ਪਾਰਟੀ ਨੂੰ ਮਜ਼ਬੂਤ ਬਣਾਇਆ ਜਾ ਸਕੇ | ਪ੍ਰੋਗਰਾਮ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕੇਂਦਰ ਤੇ ਪੰਜਾਬ ਸੀਨੀਅਰ ਆਗੂ ਉਚੇਚੇ ਤੌਰ 'ਤੇ ਮਾਰਗਦਰਸ਼ਨ ਕਰਨ ਲਈ ਪਹੁੰਚੇ ਹੋਏ ਹਨ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਮਜ਼ਬੂਤ ਫ਼ੈਸਲੇ ਲੈਣ ਲਈ ਵੀ ਦਿ੍ੜ੍ਹ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦੇ ਪ੍ਰਧਾਨ ਬੀਬਾ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਰ ਤੇ ਨੇਤਾ ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਈ ਜਾਵੇਗੀ | ਬੀਬੀ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਸੁਪਨਾ ਹੈ ਕੇ ਸਿਆਸਤ ਵਿਚ ਔਰਤਾਂ ਅਤੇ ਨੌਜਵਾਨ ਚਿਹਰਿਆਂ ਨੂੰ ਵੱਧ ਤੋਂ ਵੱਧ ਨੁਮਾਇੰਦਗੀ ਦਿੱਤੀ ਜਾਵੇ | ਇਸ ਲਈ ਉਹ ਪਾਰਟੀ ਹਾਈਕਮਾਂਡ ਦੇ ਧੰਨਵਾਦੀ ਹਨ ਅਤੇ ਹਾਈਕਮਾਂਡ ਦੇ ਫ਼ੈਸਲੇ ਮੁਤਾਬਿਕ ਜਲਦ ਹੀ ਵਾਪਸ ਪਰਤ ਕੇ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹੋਰ ਅਹਿਮ ਯਤਨ ਕਰਨਗੇ | ਬੀਬੀ ਰੰਧਾਵਾ ਨੇ ਕਿਹਾ ਕਿ ਜਲਦ ਹੀ ਰਾਹੁਲ ਗਾਂਧੀ ਇਸ ਕੈਂਪ ਵਿਚ ਆ ਕੇ ਆਪਣੇ ਵਿਚਾਰ ਪੰਜਾਬ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅੱਗੇ ਰੱਖਣਗੇ ਅਤੇ ਉਨ੍ਹਾਂ ਨੂੰ ਨਵੇਂ ਦਿਸ਼ਾ ਨਿਰਦੇਸ਼ ਦੇਣਗੇ | ਬੀਤੀ ਕੱਲ੍ਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਕੇਸੀ ਵੇਨੂ ਗੋਪਾਲ ਵੀ ਪਹੁੰਚੇ ਹੋਏ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਅਨਾਜ ਮੰਡੀ ਬਨੂੜ ਵਿਖੇ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ
Ad Position 24