ਭਾਦਸੋਂ, 27 ਅਪ੍ਰੈਲ (ਪ੍ਰਦੀਪ ਦੰਦਰਾਲਾ)-ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਵਲੋਂ ਸੰਸਦ ਸੈਸ਼ਨ ਦੌਰਾਨ ਔਰਤਾਂ ਦੇ ਹੱਕ ਵਿਚ ਪੇਸ਼ ਕੀਤੇ ਬਿੱਲ ਨੂੰ ਜਿਸ ਤਰ੍ਹਾਂ ਭਾਜਪਾ ਵਿਰੋਧੀ ਪਾਰਟੀਆਂ ਵਲੋਂ ਪਾਸ ਨਹੀਂ ਹੋਣ ਦਿੱਤਾ ਗਿਆ, ਉਹ ਇਨ੍ਹਾਂ ਪਾਰਟੀਆਂ ਦੀ ਔਰਤਾਂ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ | ਇਹ ਵਿਚਾਰ 'ਅਜੀਤ' ਨਾਲ ਸਾਂਝੇ ਕਰਦਿਆਂ ਤੇਜਪਾਲ ਸਿੰਘ ਗੋਗੀ ਟਿਵਾਣਾ ਮੰਡਲ ਪ੍ਰਧਾਨ ਭਾਜਪਾ ਨੇ ਆਖਿਆ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਲੋਕ ਸਭਾ ਵਿਚ 'ਪਰੀ ਸ਼ਕਤੀ ਵੰਦਨ ਬਿੱਲ' ਨੂੰ ਰੱਦ ਕੀਤੇ ਜਾਣ ਦਾ ਸਿੱਧਾ ਸਿੱਧਾ ਮਤਲਬ ਹੈ ਕਿ ਇਹ ਨਹੀਂ ਚਾਹੁੰਦੇ ਕਿ ਦੇਸ਼ ਦੀ ਅੱਧੀ ਆਬਾਦੀ ਨੂੰ ਉਨ੍ਹਾਂ ਦਾ ਹੱਕ ਮਿਲੇ | ਗੋਗੀ ਟਿਵਾਣਾ ਨੇ ਕਿਹਾ ਕਿ ਇਸ ਨਾਲ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਇਸ ਗੱਲ ਦਾ ਖਾਮਿਆਜਾ ਭੁਗਤਣਾ ਪਵੇਗਾ, ਕਿਉਂਕਿ ਇਸ ਨਾਲ ਔਰਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਹੋਇਆ ਹੈ | ਉੱਥੇ ਹੀ ਉਨ੍ਹਾਂ ਨੂੰ ਨੁਕਸਾਨ ਹੋਵੇਗਾ | ਟਿਵਾਣਾ ਨੇ ਕਿਹਾ ਕਿ ਜੇਕਰ ਇਹ ਬਿੱਲ ਮੋਦੀ ਸਰਕਾਰ ਦੀ ਅਗਵਾਈ ਹੇਠ ਪਾਸ ਹੋ ਜਾਂਦਾ ਤਾਂ ਇਹ 2029 ਦੀਆਂ ਆਮ ਚੋਣਾਂ ਵਿਚ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਹੁੰਦਾ ਪਰ ਇਹ ਲੋਕ ਸਿਰਫ ਤੇ ਸਿਰਫ ਗੁੰਮਰਾਹਕੁਨ ਪ੍ਰਚਾਰ ਕਰਨ ਲੱਗੇ ਹੋਏ