21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਲੋਕਾਂ ਦੇ ਫ਼ਤਵੇ ਨਾਲ ਗ਼ਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ-ਰਣਜੋਧ ਸਿੰਘ ਹਡਾਣਾ

Ad Position 21
No active advertisement
ਦੇਵੀਗੜ੍ਹ ਬੱਸ ਅੱਡੇ 'ਤੇ ਰੋਸ ਪ੍ਰਦਰਸ਼ਨ ਅਤੇ ਪੁਤਲੇ ਸਾੜਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਆਮ ਆਦਮੀ ਪਾਰਟੀ ਦੇ ਆਗੂ | ਅਜੀਤ ਤਸਵੀਰ <br/> 28-04-2026
ਦੇਵੀਗੜ੍ਹ, 27 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ ਪਾਰਟੀ ਨੂੰ ਪਿੱਠ ਦਿਖਾ ਕੇ ਭਾਜਪਾ ਵਿਚ ਸ਼ਾਮਲ ਹੋਣ ਦੇ ਫ਼ੈਸਲੇ ਵਿਰੁੱਧ ਹਲਕਾ ਸਨੌਰ ਵਿਚ ਭਾਰੀ ਰੋਸ ਦੇਖਣ ਨੂੰ ਮਿਲਿਆ | ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਇਕੱਠੇ ਹੋਏ 'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਹਲਕਾ ਸਨੌਰ ਵਿਚ ਵੱਖ-ਵੱਖ ਥਾਵਾਂ 'ਤੇ ਇਨ੍ਹਾਂ ਮੈਂਬਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਪੁਤਲੇ ਸਾੜੇ | ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਸ਼ਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਕੌਂਸਲ ਦੇਵੀਗੜ੍ਹ, ਸਰਬਜੀਤ ਸਿੰਘ ਨੈਣਾਂ ਚੇਅਰਮੈਨ, ਹਰਪ੍ਰੀਤ ਸਿੰਘ ਘੁਮਾਣ ਵਾਈਸ ਚੇਅਰਮੈਨ, ਗੁਰਪ੍ਰੀਤ ਸਿੰਘ ਸਰਪੰਚ, ਅਮਰ ਸੰਘੇੜਾ ਯੂਥ ਪ੍ਰਧਾਨ, ਗੁਰਪ੍ਰੀਤ ਸਿੰਘ ਗੋਪੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੋਂ ਇਲਾਵਾ ਅਤੇ ਵੱਖ-ਵੱਖ ਵਾਰਡਾਂ ਦੇ ਕੌਂਸਲਰ, ਬਲਾਕ ਪ੍ਰਧਾਨ, ਸਰਪੰਚ ਅਤੇ ਵੱਡੀ ਗਿਣਤੀ ਵਿਚ 'ਆਪ' ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ | ਰੋਸ ਪ੍ਰਦਰਸ਼ਨ ਦੌਰਾਨ ਹੱਥਾਂ ਵਿਚ ਪੋਸਟਰ ਫੜ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਹ ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਦੀ ਬਦੌਲਤ ਅਤੇ ਲੋਕਾਂ ਦੇ ਵਿਸ਼ਵਾਸ ਸਦਕਾ ਉੱਚੇ ਅਹੁਦਿਆਂ ਤੱਕ ਪਹੁੰਚੇ ਸਨ | ਉਨ੍ਹਾਂ ਕਿਹਾ, ਜਿਸ ਪਾਰਟੀ ਨੇ ਇਨ੍ਹਾਂ ਨੂੰ ਪਛਾਣ ਦਿੱਤੀ, ਉਸੇ ਨਾਲ ਧੋਖਾ ਕਰਕੇ ਭਾਜਪਾ ਵਿਚ ਸ਼ਾਮਲ ਹੋਣਾ ਸਿਆਸੀ ਮੰਦਭਾਗੀ ਅਤੇ ਗ਼ੱਦਾਰੀ ਦੀ ਸਭ ਤੋਂ ਵੱਡੀ ਮਿਸਾਲ ਹੈ | ਇਸ ਤੋਂ ਵੱਡੀ ਨੀਚਤਾ ਹੋਰ ਕੀ ਹੋ ਸਕਦੀ ਹੈ? ਹਡਾਣਾ ਨੇ ਭਾਜਪਾ 'ਤੇ ਵਰ੍ਹਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਲਾਲਚ ਜਾਂ ਡਰਾ-ਧਮਕਾ ਕੇ ਆਪਣੇ ਵੱਲ ਖਿੱਚ ਰਹੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੌਕਾਪ੍ਰਸਤ ਆਗੂਆਂ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ, ਕਿਉਂਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਇਮਾਨਦਾਰ ਵਲੰਟੀਅਰ ਅਤੇ ਜਨਤਾ ਹੈ | ਪੁਤਲੇ ਸਾੜਨ ਮੌਕੇ ਮੌਜੂਦ 'ਆਪ' ਆਗੂਆਂ ਨੇ ਕਿਹਾ ਕਿ ਜਿਨ੍ਹਾਂ ਮੈਂਬਰਾਂ ਨੇ ਪਾਰਟੀ ਨਾਲ ਗ਼ੱਦਾਰੀ ਕੀਤੀ ਹੈ, ਉਨ੍ਹਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪਟਿਆਲਾ 'ਚ ਜਨਗਣਨਾ-2027 ਸੰਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਵਰਕਸ਼ਾਪ ਜਾਰੀ ਅਗਲੀ ਖ਼ਬਰ ਇਕ ਕਾਰ ਡੀਲਰ ਵਲੋਂ ਜਨਤਕ ਕਾਰ ਪਾਰਕਿੰਗ 'ਤੇ ਨਾਜਾਇਜ਼ ਕਬਜ਼ੇ ਬਣੇ ਸਿਰਦਰਦੀ ਨਗਰ ਨਿਗਮ ਦੀ ਅਣਦੇਖੀ 'ਤੇ ਲੋਕਾਂ 'ਚ ਰੋ...
Ad Position 24