ਪਟਿਆਲਾ, 27 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪਟਿਆਲਾ ਵਿਚ ਜਨਗਣਨਾ-2027 ਦੇ ਸਫਲ ਆਯੋਜਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਪ੍ਰਕਿਰਿਆ ਜਾਰੀ ਹੈ¢ ਇਹ ਟ੍ਰੇਨਿੰਗ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ)-ਕਮ-ਜਿਲ੍ਹਾ ਸੈਸੰਜ ਅਫਸਰ ਦਮਨਜੀਤ ਸਿੰਘ ਮਾਨ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹੈ¢ ਜ਼ਿਲ੍ਹੇ ਦੀਆਂ 6 ਤਹਿਸੀਲਾਂ ਪਟਿਆਲਾ, ਰਾਜਪੁਰਾ, ਪਾਤੜ੍ਹਾ, ਸਮਾਣਾ, ਨਾਭਾ ਅਤੇ ਦੁੱਧਨ ਸਾਧਾ ਅਤੇ 9 ਨਗਰ ਕÏਾਸਲਾਂ/ਨਗਰ ਪੰਚਾਇਤਾਂ ਵਿੱਚ 20 ਅਪ੍ਰੈਲ 2026 ਤੋਂ 6 ਮਈ 2026 ਤੱਕ ਵੱਖ-ਵੱਖ ਸਥਾਨਾਂ 'ਤੇ ਟ੍ਰੇਨਿੰਗ ਵਰਕਸ਼ਾਪਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ¢ ਜਿਲ੍ਹਾ ਪਟਿਆਲਾ ਵਿਚ ਲਗਭਗ 3363 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਕੰਮ ਲਈ ਤਾਇਨਾਤ ਕੀਤਾ ਗਿਆ ਹੈ¢ ਉਨ੍ਹਾਂ ਨੂੰ ਪ੍ਰਸ਼ਿਕਸ਼ਿਤ ਕਰਨ ਲਈ 48 ਫੀਲਡ ਟ੍ਰੇਨਰ ਨਿਯੁਕਤ ਕੀਤੇ ਗਏ ਹਨ, ਜੋ ਚਾਰਜ ਪੱਧਰ 'ਤੇ ਜਾ ਕੇ ਟ੍ਰੇਨਿੰਗ ਦੇ ਰਹੇ ਹਨ¢ ਟ੍ਰੇਨਿੰਗ ਲਈ 50-50 ਦੇ ਬੈਚ ਬਣਾਏ ਗਏ ਹਨ ਅਤੇ ਹਰ ਬੈਚ ਨੂੰ 2 ਫੀਲਡ ਟ੍ਰੇਨਰਾਂ ਵਲੋਂ ਤਿੰਨ ਦਿਨਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ¢ ਟ੍ਰੇਨਿੰਗ ਦÏਰਾਨ ਫੀਲਡ ਟ੍ਰੇਨਰਾਂ ਵਲੋਂ ਦੱਸਿਆ ਗਿਆ ਕਿ ਇਸ ਵਾਰ ਜਨਗਣਨਾ ਪਹਿਲੀ ਵਾਰ ਡਿਜੀਟਲ ਮੋਡ ਵਿਚ ਕਰਵਾਈ ਜਾਵੇਗੀ¢ ਇਸ ਦੇ ਨਾਲ ਹੀ 'ਸੈਲਫ ਇਨੁਮੀਰੇਸ਼ਨ' ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ, ਜਿਸ ਅਧੀਨ ਨਾਗਰਿਕ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ¢ ਇਸ ਤੋਂ ਬਾਅਦ ਜਨਗਣਨਾ ਦਾ ਪਹਿਲਾ ਚਰਣ (ਹਾਊਸ ਲਿਸਟਿੰਗ) 15 ਮਈ 2026 ਤੋਂ 13 ਜੂਨ 2026 ਤੱਕ ਚੱਲੇਗਾ, ਜਿਸ ਦÏਰਾਨ ਗਿਣਤੀਕਾਰ ਘਰ-ਘਰ ਜਾ ਕੇ 33 ਪ੍ਰਸ਼ਨਾਂ ਰਾਹੀਂ ਜਾਣਕਾਰੀ ਇਕੱਠੀ ਕਰਨਗੇ¢ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ-2027 ਦੇ ਇਸ ਮਹੱਤਵਪੂਰਨ ਕਾਰਜ ਵਿਚ ਪੂਰਾ ਸਹਿਯੋਗ ਦੇਣ¢