ਪਟਿਆਲਾ, 27 ਅਪ੍ਰੈਲ (ਮਨਦੀਪ ਸਿੰਘ ਖਰੌੜ)-ਵਿਦੇਸ਼ ਜਾਣ ਦੀ ਲਾਲਸਾ ਕਾਰਨ ਲੋਕੀਂ ਸਹੀ ਜਾਂ ਗ਼ਲਤ ਢੰਗ ਨਾਲ ਪ੍ਰਦੇਸ 'ਚ ਜਾਣ ਤੋਂ ਗੁਰੇਜ਼ ਨਹੀਂ ਕਰਦੇ | ਜਿਸ ਕਾਰਨ ਉਨ੍ਹਾਂ ਦੀ ਮਿਹਨਤ ਅਖੌਤੀ ਏਜੰਟ ਠੱਗ ਲੈਂਦੇ ਹਨ | ਇਸੇ ਸਿਲਸਿਲੇ ਤਹਿਤ ਪਟਿਆਲਾ ਦੇ ਰਹਿਣ ਵਾਲੇ ਯੂ.ਪੀ. ਦੇ ਰਹਿਣ ਵਾਲੇ ਧਰਮ ਸਿੰਘ ਨੇ ਥਾਣਾ ਅਰਬਨ ਅਸਟੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰਮ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ, ਨਵਜੀਤ ਸਿੰਘ ਵਾਸੀ ਯੂ.ਪੀ. ਨੇ 15 ਲੱਖ ਰੁਪਏ ਲਏ ਸੀ ਪਰ ਬਾਅਦ 'ਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |