ਪਟਿਆਲਾ, 28 ਅਪ੍ਰੈਲ (ਅ. ਸ. ਆਹਲੂਵਾਲੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਮਿਸ਼ਨ ਵਿਕਾਸ ਤਹਿਤ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਬਾਬਾ ਦੀਪ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ ਵਿਖੇ (ਵੱਡੀ ਨਦੀ ਦੇ ਪੁੱਲ ਦੇ ਨਾਲ) ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ¢ ਇਸ ਮÏਕੇ ਉਨ੍ਹਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਵੀ ਮÏਜੂਦ ਸਨ ¢ ਇਸ ਮÏਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਵਿਚ ਟ੍ਰੈਫਿਕ ਦੀ ਸਮੱਸਿਆ ਦਾ ਸੁਚੱਜਾ ਹੱਲ ਨਿਕਲੇਗਾ ਅਤੇ ਆਵਾਜਾਈ ਸੁਗਮ ਹੋਵੇਗੀ¢ ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ¢ ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਨਦੀ ਦੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ¢ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਦੀ ਦੀ ਸਫਾਈ ਅਤੇ ਮਜ਼ਬੂਤੀ ਦੇ ਕੰਮ ਸਮੇਂ ਸਿਰ ਪੂਰੇ ਕੀਤੇ ਜਾਣ, ਤਾਂ ਜੋ ਹੜ੍ਹਾਂ ਦੇ ਖਤਰੇ ਤੋਂ ਪਟਿਆਲਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ¢ ਉਨ੍ਹਾਂ ਕਿਹਾ ਕਿ ਨਦੀ ਦੀ ਸਫਾਈ ਨਾਲ ਇਲਾਕੇ ਵਿਚ ਸਫਾਈ ਪ੍ਰਬੰਧ ਵੀ ਸੁਧਰੇਗਾ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ¢ ਉਨ੍ਹਾਂ ਹੋਰ ਕਿਹਾ ਕਿ ਇਲਾਕਾ ਵਾਸੀਆਂ ਦੀ ਸਿਹਤ ਅਤੇ ਮਨੋਰੰਜਨ ਨੂੰ ਧਿਆਨ ਵਿਚ ਰੱਖਦਿਆਂ ਇੱਥੇ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜਿੱਥੇ ਲੋਕ ਸੈਰ ਕਰ ਸਕਣਗੇ¢ ਇਸ ਦੇ ਨਾਲ-ਨਾਲ ਵਾਤਾਵਰਣ ਨੂੰ ਸੁੰਦਰ ਬਣਾਉਣ ਲਈ ਵੱਡੇ ਪੱਧਰ 'ਤੇ ਰੁੱਖ ਲਗਾਏ ਜਾਣਗੇ¢ ਉਨ੍ਹਾਂ ਕਿਹਾ ਕਿਸਰਕਾਰ ਵਲੋਂ ਇਹ ਉਪਰਾਲੇ ਲੋਕ ਭਲਾਈ ਅਤੇ ਇਲਾਕੇ ਦੇ ਸਮੱਗਰ ਵਿਕਾਸ ਲਈ ਅਹਿਮ ਕਦਮ ਸਾਬਿਤ ਹੋਣਗੇ ¢ ਇਸ ਮÏਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮÏਜੂਦ ਸਨ¢