ਪਟਿਆਲਾ, 28 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਵੱਡੇ ਸੁਪਨੇ ਅਕਸਰ ਹੋਣਹਾਰ ਬੱਚਿਆਂ ਦੀਆਂ ਅੱਖਾਂ ਵਿਚ ਪਲਦੇ ਹਨ, ਪਰ ਕਈ ਵਾਰ ਆਰਥਿਕ ਤੰਗੀ ਦੀਆਂ ਦੀਵਾਰਾਂ ਇਨ੍ਹਾਂ ਸੁਪਨਿਆਂ ਦੇ ਰਾਹ ਵਿਚ ਰੋੜਾ ਬਣ ਜਾਂਦੀਆਂ ਹਨ | ਅਜਿਹੇ ਕਾਬਿਲ ਅਤੇ ਜ਼ਹੀਨ ਵਿਦਿਆਰਥੀਆਂ ਦੀ ਬਾਂਹ ਫੜਦਿਆਂ ਦੇਸ਼ ਦੀ ਨਾਮਵਰ ਚੰਡੀਗੜ੍ਹ ਯੂਨੀਵਰਸਿਟੀ ਨੇ 'ਸੀਯੂਸੀਈਟੀ-2026' ਸਕਾਲਰਸ਼ਿਪ ਦੇ ਰੂਪ ਵਿਚ ਉਮੀਦ ਦੀ ਨਵੀਂ ਆਸ ਜਗਾਈ ਹੈ | ਸਾਡੇ ਅਦਾਰੇ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਹੁਨਰ ਕਿਸੇ ਸਾਧਨ ਦਾ ਮੁਹਤਾਜ ਨਹੀਂ ਹੁੰਦਾ ਅਤੇ ਮਾਲੀ ਹਾਲਤ ਕਰਕੇ ਕਿਸੇ ਵੀ ਹੋਣਹਾਰ ਬੱਚੇ ਦਾ ਸੁਨਹਿਰੀ ਭਵਿੱਖ ਧੁੰਦਲਾ ਨਹੀਂ ਹੋਣਾ ਚਾਹੀਦਾ | ਇਸ ਪ੍ਰੀਖਿਆ ਰਾਹੀਂ ਵਿਦਿਆਰਥੀ ਆਪਣੀ ਕਾਬਲੀਅਤ ਦੇ ਦਮ 'ਤੇ 100 ਫ਼ੀਸਦੀ ਤੱਕ ਦੀ ਸਕਾਲਰਸ਼ਿਪ ਪ੍ਰਾਪਤ ਕਰ ਸਕਦੇ ਹਨ |'' ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਪ੍ਰੋ. (ਡਾ.) ਆਰ.ਐਸ. ਬਾਵਾ ਨੇ ਪਟਿਆਲਾ 'ਚ ਹੋਈ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਂਝੀ ਕੀਤੀ | ਉਨ੍ਹਾਂ ਦਸਿਆ ਕਿ ਹੋਣਹਾਰ ਪਰ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਲਈ ਚਲਾਏ ਜਾ ਰਹੇ 'ਐਡਮਿਸ਼ਨ ਕਮ ਸਕਾਲਰਸ਼ਿਪ' ਪ੍ਰੋਗਰਾਮ ਚੰਡੀਗੜ੍ਹ ਯੂਨੀਵਰਸਿਟੀ ਕਾਮਨ ਐਂਟਰੈਂਸ ਟੈੱਸਟ (ਸੀਯੂਸੀਈਟੀ 2026) ਦੇ ਜ਼ਰੀਏ ਯੂਨੀਵਰਸਿਟੀ ਹਰ ਸਾਲ 250 ਕਰੋੜ ਰੁਪਏ ਦੀ ਸਕਾਲਰਸ਼ਿਪ ਦੇ ਕੇ ਹਜ਼ਾਰਾਂ ਵਿਦਿਆਰਥੀਆਂ ਨੂੰ 100 ਫ਼ੀਸਦੀ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ | ਇਸ ਸਕਾਲਰਸ਼ਿਪ ਦਾ ਲਾਭ ਲੈਣ ਦੇ ਚਾਹਵਾਨ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ https://www.cuchd.in/scholarship/ 'ਤੇ ਜਾ ਕੇ ਆਸਾਨੀ ਨਾਲ ਸੀਯੂਸੀਈਟੀ-2026 ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ | ਪ੍ਰੋ. (ਡਾ.) ਬਾਵਾ ਨੇ ਅੱਗੇ ਦੱਸਿਆ ਕਿ ਸਾਲ 2012 ਵਿਚ ਚੰਡੀਗੜ੍ਹ ਯੂਨੀਵਰਸਿਟੀ ਦੇ ਮੋਹਾਲੀ ਕੈਂਪਸ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ, ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 1.30 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਅਤੇ ਕਈ ਵਿਦੇਸ਼ੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਲੋਂ ਦਿੱਤੀਆਂ ਜਾਂਦੀਆਂ ਸਕਾਲਰਸ਼ਿਪਾਂ ਦਾ ਲਾਭ ਉਠਾਇਆ ਹੈ | ਮੌਜੂਦਾ ਅਕਾਦਮਿਕ ਸਾਲ 2025-26 ਦੀ ਗੱਲ ਕਰੀਏ ਤਾਂ ਇਕੱਲੇ ਪੰਜਾਬ ਦੇ ਹੀ 11,626 ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਦਾ ਲਾਹਾ ਲੈ ਰਹੇ ਹਨ | ਇਨ੍ਹਾਂ ਵਿਚੋਂ ਪੰਜਾਬ ਦੇ 5,243 ਵਿਦਿਆਰਥੀ ਸੀਯੂਸੀਈਟੀ ਦੇ ਜ਼ਰੀਏ ਅਤੇ 6,383 ਵਿਦਿਆਰਥੀ ਹੋਰ ਸਕਾਲਰਸ਼ਿਪ ਯੋਜਨਾਵਾਂ ਦੇ ਤਹਿਤ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ | ਡਿਫੈਂਸ ਸਕਾਲਰਸ਼ਿਪ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. (ਡਾ.) ਬਾਵਾ ਨੇ ਦੱਸਿਆ ਕਿ ਪਿਛਲੇ 3 ਸਾਲਾਂ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ 5,723 ਵਿਦਿਆਰਥੀਆਂ ਨੂੰ 6 ਕਰੋੜ ਰੁਪਏ ਤੋਂ ਵੱਧ ਦੀ ਡਿਫੈਂਸ ਸਕਾਲਰਸ਼ਿਪ ਪ੍ਰਦਾਨ ਕੀਤੀ ਹੈ, ਜਿਸ ਵਿਚ ਪੰਜਾਬ ਦੇ ਮੌਜੂਦਾ 66 ਵਿਦਿਆਰਥੀ ਵੀ ਸ਼ਾਮਲ ਹਨ |