ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ ਸੌ ਫੀਸਦੀ ਅਦਾਇਗੀ - ਡਾ. ਹਿਮਾਂਸ਼ੂ ਅਗਰਵਾਲ
ਅਜੀਤ ਡੈਸਕ
29-04-2026
ਖੁਰਾਕ ਅਤੇ ਸਿਵਲ ਸਪਲਾਈਜ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਨੇ ਤੇਜ਼ੀ ਫੜੀ ਹੋਈ ਹੈ ਅਤੇ ਮੰਡੀਆਂ ਵਿਚ ਕਣਕ ਦੀ ਖਰੀਦ ਵੀ ਉਸੇ ਹਿਸਾਬ ਨਾਲ ਕੀਤੀ ਜਾ ਰਹੀ ਹੈ ਜਦਕਿ ਲਿਫਟਿੰਗ ਵਿਚ ਵੀ ਤੇਜ਼ੀ ਲਿਆਂਦੀ ਗਈ ਹੈ¢ ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਦੇ ਨਾਲ ਹੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 100 ਫ਼ੀਸਦੀ ਅਦਾਇਗੀ ਨਾਲੋ ਨਾਲ ਯਕੀਨੀ ਬਣਾਈ ਗਈ ਹੈ¢ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿਚ ਹੁਣ ਤਕ ਕੁੱਲ 8 ਲੱਖ 35 ਹਜ਼ਾਰ 183 ਮੀਟਿ੍ਕ ਟਨ ਕਣਕ ਦੀ ਕੁਲ ਆਮਦ ਹੋਈ ਹੈ ਜਿਸ ਵਿੱਚੋਂ 830951 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ¢