12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਡਾ. ਬੀ.ਐਸ.ਸੰਧੂ ਸਕੂਲ ਵਿਖੇ ਨੈਤਿਕ ਸਿੱਖਿਆ ਵਿਸ਼ੇ 'ਤੇ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 29-04-2026
ਦੇਵੀਗੜ੍ਹ, 28 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਡਾ.ਬੀ.ਐੱਸ.ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹ ਖੇੜੀ ਵਲੋਂ ਬੱਚਿਆਂ ਨੂੰ ਨੈਤਿਕ ਸਿੱਖਿਆ ਸੰਬੰਧੀ ਅਤੇ ਗੁਰਬਾਣੀ ਨਾਲ ਜੋੜਨ ਲਈ ਇਕ ਸੈਮੀਨਾਰ ਕਰਵਾਇਆ ਗਿਆ¢ ਜਿਸ ਵਿਚ ਸਤਨਾਮ ਸਿੰਘ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸ਼ਿਰਕਤ ਕੀਤੀ ਗਈ¢ ਉਨ੍ਹਾਂ ਨੇ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਅਤੇ ਉਨ੍ਹਾਂ ਦੀਆਂ ਮੁੱਢਲੀਆਂ ਜਿੰਮੇਵਾਰੀਆਂ ਤੋਂ ਜਾਗਰੂਕ ਕਰਵਾਇਆ ਗਿਆ¢ ਉਨ੍ਹਾਂ ਦੱਸਿਆ ਕਿ ਅਸੀਂ ਆਪਣੀ ਮਿਹਨਤ ਸਦਕਾ ਪੜ੍ਹਾਈ ਕਰਕੇ ਉਚੇਰੇ ਮੁਕਾਮ ਹਾਸਿਲ ਕਰ ਸਕਦੇ ਹਾਂ¢ ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਸਹਿਜ ਪਾਠ ਆਰੰਭ ਕਰਨ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਦੱਸਿਆ ਕਿ ਕਿਵੇਂ ਗੁਰਬਾਣੀ ਨੂੰ ਵਿਚਾਰ ਕੇ ਪੜ੍ਹਨਾ ਚਾਹੀਦਾ ਹੈ¢ ਸਕੂਲ ਮੈਨੇਜਿੰਗ ਡਾਇਰੈਕਟਰ ਰਜਿੰਦਰ ਕÏਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਵਲੋਂ ਸਤਨਾਮ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਪੰਥ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਨੁਹਾਰ ਬਦਲਣ ਲਈ ਪਾਰਟੀ ਵਚਨਬੱਧ-ਵਿੰਦਾ ਗਰੋਵਰ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਸੰਤ ਬਾਵਾ ਪੂਰਨ ਦਾਸ ਦੀ ਬਰਸੀ ਸੰਬੰਧੀ ਮੀਟਿੰਗ
Ad Position 24