12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ 'ਚ ਰੇਲਵੇ ਲਾਈਨ 'ਤੇ ਹੋਏ ਬੰਬ ਧਮਾਕਿਆਂ ਦੀ ਕਰਨ ਸਿੰਘ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 29-04-2026
ਪਾਤੜਾਂ, 28 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਦੇ ਸਾਬਕਾ ਟਰਾਂਸਪੋਰਟ ਅਫ਼ਸਰ ਕਰਨ ਸਿੰਘ ਮੁੱਖ ਸੇਵਾਦਾਰ ਅਕਾਲੀ ਦਲ ਪੁਨਰ ਸੁਰਜੀਤ ਨੇ ਪੈੱ੍ਰਸ ਨੂੰ ਜਾਰੀ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਦਾ ਹਰ ਵਿਅਕਤੀ ਅਮਨ ਸ਼ਾਂਤੀ ਚਾਹੰੁਦਾ ਹੈ | ਪਰ ਕੁਝ ਤਾਕਤਾਂ ਅਜਿਹੀਆਂ ਹਨ ਜਿਹੜੀਆਂ ਹਰ ਸੂਬੇ ਵਿਚ ਖੇਤਰੀ ਪਾਰਟੀਆਂ ਖ਼ਤਮ ਕਰਕੇ ਇੱਕ ਪਾਰਟੀ ਨੂੰ ਸਾਰੇ ਦੇਸ਼ ਵਿਚ ਮਜ਼ਬੂਤ ਕਰਨ ਵਿਚ ਲੱਗੀਆਂ ਹੋਈਆਂ ਹਨ | ਅਜਿਹੇ ਸਮੇਂ 'ਚ ਹੋ ਰਹੇ ਧਮਾਕੇ ਕਈ ਤਰ੍ਹਾਂ ਦੇ ਸ਼ੰਕਿਆਂ ਨੂੰ ਜਨਮ ਦੇ ਰਹੇ ਹਨ ਅਤੇ ਇਨ੍ਹਾਂ ਧਮਾਕਿਆਂ ਦਾ ਅਕਾਲੀ ਦਲ ਪੁੱਨਰ ਸੁਰਜੀਤ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ ਅਤੇ ਮੰਗ ਕਰਦਾ ਹੈ ਕਿ ਇਨ੍ਹਾਂ ਘਟਨਾਵਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਸੱਚ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੋਂਦ 'ਚ ਆਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜਿੱਥੇ ਇਕ ਪਰਿਵਾਰ ਦੀ ਬਣ ਤੱਕ ਸੀਮਤ ਹੋ ਕੇ ਰਹਿ ਗਈ ਹੈ ਉੱਥੇ ਹੀ ਆਮ ਆਦਮੀ, ਕਾਂਗਰਸ ਅਤੇ ਭਾਜਪਾ ਵਲੋਂ ਚਲਾਏ ਗਏ ਸ਼ਾਸ਼ਨ ਨੂੰ ਦੇਸ਼ ਦੇ ਲੋਕ ਦੇਖ ਚੁੱਕੇ ਹਨ |
ਬਦਲਾਅ ਦੇ ਰੂਪ ਵਿੱਚ ਲਿਆਂਦੀ ਆਮ ਆਦਮੀ ਪਾਰਟੀ ਵੀ ਲੋਕਾਂ ਲਈ ਸਭ ਤੋਂ ਵੱਧ ਲੋਕਾਂ ਦੇ ਹੱਕ ਮਾਰਨ ਵਾਲੀ ਸਾਬਤ ਹੋਈ ਹੈ ਇਸ ਲਈ ਪੰਜਾਬ ਦੇ ਲੋਕ ਹੁਣ ਅਕਾਲੀ ਦਲ ਪੁੱਨਰ ਸੁਰਜੀਤ ਦੇ ਸਮਝੌਤੇ ਮਗਰੋਂ ਭਾਈ ਅੰਮਿ੍ਤਪਾਲ ਸਿੰਘ ਦੇ ਵੱਧ ਰਹੇ ਗ੍ਰਾਫ ਤੋਂ ਚਿੰਤਤ ਆਪਣਾ ਰਾਜਸੀ ਭਵਿੱਖ ਬਚਾਉਣ ਲਈ ਕੁੱਝ ਤਾਕਤਾਂ ਪੰਜਾਬ ਦੀ ਅਮਨਸ਼ਾਤੀ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਵੀ ਕਰ ਸਕਦੀਆਂ ਹਨ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਤਾਂ ਜੋ ਖੇਤਰੀ ਪਾਰਟੀ ਨੂੰ ਪੰਜਾਬ ਦੀ ਸਤ੍ਹਾ ਵਿਚ ਲਿਆਂਦਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਪੰਥ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਨੁਹਾਰ ਬਦਲਣ ਲਈ ਪਾਰਟੀ ਵਚਨਬੱਧ-ਵਿੰਦਾ ਗਰੋਵਰ
Ad Position 24