12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 29-04-2026
ਦੇਵੀਗੜ੍ਹ, 28 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇ ਵਿਦਿਆਰਥੀਆਂ ਨੇ ਆਸਰਾ ਕਾਲਜ, ਭਵਾਨੀਗੜ੍ਹ (ਪਟਿਆਲਾ) ਵਿਖੇ ਕਰਵਾਈ ਚੌਥੀ ਵਾਈ.ਐਸ.ਪੀ.ਏ. ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ 'ਚ ਪਹਿਲਾ ਸਥਾਨ ਹਾਸਲ ਕੀਤਾ | ਕੋਚ ਹਰਦੀਪ ਕੁਮਾਰ ਦੀ ਅਗਵਾਈ ਹੇਠ ਟੀਮ ਨੇ ਮੁਕਾਬਲੇ ਵਿਚ ਭਾਗ ਲਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਅਤੇ ਅਕੈਡਮੀਆਂ ਦੇ ਲਗਭਗ 500 ਖਿਡਾਰੀਆਂ ਨੇ ਹਿੱਸਾ ਲਿਆ | ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ 6 ਸੋਨੇ ਅਤੇ 22 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ |
ਇਸ ਉਪਲਬਧੀ 'ਤੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਸ਼੍ਰੀਮਤੀ ਰਵਿੰਦਰ ਕੌਰ, ਪਿ੍ੰਸੀਪਲ ਪੂਨਮ ਧੀਮਾਨ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਅਤੇ ਕੋਚ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਨਾਲ ਵਿਦਿਆਰਥੀਆਂ ਦਾ ਹੌਸਲਾ ਵੱਧਦਾ ਹੈ ਅਤੇ ਭਵਿੱਖ ਵਿਚ ਹੋਰ ਵੱਡੀਆਂ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਣਾ ਮਿਲਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਲੋਕਾਂ ਦਾ ਦਿਲ ਜਿੱਤਿਆ - ਜੱਸੀ ਸੋਹੀਆਂ ਵਾਲਾ ਅਗਲੀ ਖ਼ਬਰ ਪੰਜਾਬ 'ਚ ਰੇਲਵੇ ਲਾਈਨ 'ਤੇ ਹੋਏ ਬੰਬ ਧਮਾਕਿਆਂ ਦੀ ਕਰਨ ਸਿੰਘ ਵਲੋਂ ਨਿਖੇਧੀ
Ad Position 24